ਕਿਹਾ, ਬੇਗੁਨਾਹਾਂ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਵਿਚ ਕੀਤੇ ਬਦਲਾਅ ਖਿਲਾਫ ਕੇਂਦਰ ਸਰਕਾਰ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ । ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਫ਼ੈਸਲੇ ‘ਤੇ ਕਿਸੇ ਵੀ ਤਰ੍ਹਾਂ ਨਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਨਾਲ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਐਕਟ ਦੇ ਖਿਲਾਫ ਨਹੀਂ ਪਰ ਬੇਗੁਨਾਹਾਂ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।
ਸੁਪਰੀਮ ਕੋਰਟ ਨੇ ਪਿਛਲੇ ਮਹੀਨੇ 20 ਮਾਰਚ ਨੂੰ ਐਸਸੀ/ਐਸਟੀ ਐਕਟ ‘ਚ ਬਦਲਾਅ ਕੀਤਾ ਸੀ। ਜਿਸ ਕਾਰਨ ਲੰਘੇ ਕੱਲ੍ਹ ਦਲਿਤ ਜੱਥੇਬੰਦੀਆਂ ਵੱਲੋਂ ਪੂਰੇ ਭਾਰਤ ਬੰਦ ਦਾ ਐਲਾਨ ਕੀਤਾ ਸੀ। ਸੁਪਰੀਮ ਕੋਰਟ ਵੱਲੋਂ ਸਾਰੀ ਪਾਰਟੀਆਂ ਕੋਲੋਂ ਦੋ ਦਿਨਾਂ ਦੇ ਅੰਦਰ ਜਵਾਬ ਮੰਗਿਆ ਗਿਆ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …