Breaking News
Home / ਭਾਰਤ / ਪ੍ਰਧਾਨ ਮੰਤਰੀ ਮੋਦੀ ਇਰਾਕ ‘ਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਦੇਣਗੇ 10-10 ਲੱਖ ਰੁਪਏ

ਪ੍ਰਧਾਨ ਮੰਤਰੀ ਮੋਦੀ ਇਰਾਕ ‘ਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਦੇਣਗੇ 10-10 ਲੱਖ ਰੁਪਏ

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਦੀ ਛੱਤ ‘ਤੇ ਚੜ੍ਹ ਕੇ ਪੀੜਤ ਪਰਿਵਾਰਾਂ ਲਈ ਸਹਾਇਤਾ ਦੀ ਕੀਤੀ ਸੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਇਰਾਕ ਦੇ ਮੋਸੂਲ ਵਿਚ ਮਾਰੇ ਗਏ 38 ਭਾਰਤੀਆਂ ਦੇ ਹਰੇਕ ਪਰਿਵਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10-10 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਮੋਸੁਲ ਵਿਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵੱਲੋਂ ਮਾਰੇ ਗਏ ਭਾਰਤੀ ਨਾਗਰਿਕਾਂ ਦੇ ਮ੍ਰਿਤਕ ਸਰੀਰ ਲੈ ਕੇ ਵਿਦੇਸ਼ ਰਾਜ ਮੰਤਰੀ ਜਨਰਲ ਵੀ.ਕੇ ਸਿੰਘ ਲੰਘੇ ਕੱਲ੍ਹ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਪਹੁੰਚੇ ਸਨ। ਸਾਲ 2014 ਵਿਚ ਮੋਸੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਆਈ.ਐਸ ਅੱਤਵਾਦੀਆਂ ਨੇ 39 ਭਾਰਤੀਆਂ ਦੀ ਹੱਤਿਆ ਕਰ ਦਿੱਤੀ ਸੀ। ਇਕ ਮ੍ਰਿਤਕ ਦੀ ਪਛਾਣ ਨਾ ਹੋਣ ਕਰਕੇ 38 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਹੀ ਵਾਪਸ ਲਿਆਂਦੀਆਂ ਜਾ ਸਕੀਆਂ ਹਨ।ਇਨ੍ਹਾਂ ਵਿਚੋਂ 27 ਨੌਜਵਾਨ ਪੰਜਾਬੀ ਸਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਰੇਕ ਪੀੜਤ ਪਰਿਵਾਰ ਨੂੰ 5-5 ਲੱਖ ਰੁਪਏ ਅਤੇ ਇਕ-ਇਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਸੀ।
ਜ਼ਿਕਰਯੋਗ ਹੈ ਕਿ ਅੱਜ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ ਤੇ ਚੌਧਰੀ ਸੰਤੋਖ ਸਿੰਘ ਵੱਲੋਂ ਸੰਸਦ ਦੀ ਛੱਤ ‘ਤੇ ਚੜ੍ਹ ਕੇ ਇਰਾਕ ‘ਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ ਸੀ।

Check Also

ਦਿੱਲੀ ਹਾਈ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਨੋਟਿਸ ਕੀਤਾ ਜਾਰੀ

ਕਿਹਾ : ਸ਼ੋਸ਼ਲ ਮੀਡੀਆ ਤੋਂ ਕੇਜਰੀਵਾਲ ਦਾ ਆਪਣੀ ਪੈਰਵੀ ਕਰਨ ਵਾਲਾ ਵੀਡੀਓ ਹਟਾਓ ਨਵੀਂ ਦਿੱਲੀ/ਬਿਊਰੋ …