ਕਿਹਾ, ਡਾ. ਅੰਬੇਡਕਰ ਦਾ ਜਿੰਨਾ ਸਨਮਾਨ ਅਸੀਂ ਕੀਤਾ, ਓਨਾ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਬਾਰੇ ਰਾਜਨੀਤੀ ਕਰਨ ਵਾਲੇ ਰਾਜਨੀਤਕ ਦਲਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨਾ ਸਾਧਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਡਾ. ਭੀਮ ਰਾਓ ਅੰਬੇਡਕਰ ਦਾ ਸਨਮਾਨ ਵਧਾਉਣ ਲਈ ਜਿੰਨਾ ਕੰਮ ਕੀਤਾ, ਓਨਾ ਕਿਸੇ ਦੂਜੀ ਸਰਕਾਰ ਨੇ ਨਹੀਂ ਕੀਤਾ। ਪ੍ਰਧਾਨ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਜਦੋਂ ਐਸਸੀ/ਐਸਟੀ ਐਕਟ ਬਾਰੇ ਆਏ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਦੋ ਅਪ੍ਰੈਲ ਨੂੰ ਭਾਰਤ ਵਿਚ ਵਿਰੋਧ ਪ੍ਰਦਰਸ਼ਨ ਹੋਏ ਹਨ।
ਇਸੇ ਦੌਰਾਨ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਰਾਖਵਾਂਕਰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐਸਸੀ/ਐਸਟੀ ਭਾਈਚਾਰੇ ਲਈ ਰਾਖਵਾਂਕਰਨ ਦੀ ਨੀਤੀ ਵਿਚ ਨਾ ਕੋਈ ਬਦਲਾਅ ਕਰੇਗੀ ਤੇ ਨਾ ਹੀ ਕਰਨ ਦੇਵੇਗੀ। ਅਮਿਤ ਸ਼ਾਹ ਨੇ ਕਿਹਾ ਕਿ ਸੰਵਿਧਾਨ ਵਿਚ ਡਾ. ਅੰਬੇਡਕਰ ਦੁਆਰਾ ਤੈਅ ਰਾਖਵਾਂਕਰਨ ਦੀ ਨੀਤੀ ਨੂੰ ਕੋਈ ਵੀ ਬਦਲਣ ਦੀ ਹਿੰਮਤ ਨਹੀਂ ਕਰ ਸਕਦਾ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …