ਕਿਹਾ, ਪਾਣੀ ਦੀ ਸਮੱਸਿਆ ਲਈ ਕਾਂਗਰਸ ਅਤੇ ਅਕਾਲੀ ਦੋਵੇਂ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪਾਣੀਆਂ ਦੇ ਮੁੱਦੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ। ਇਸ ਮੌਕੇ ਡਾ. ਗਾਂਧੀ ਨਾਲ ਰਿਟਾਇਰਡ ਜਸਟਿਸ ਅਜੀਤ ਸਿੰਘ ਬੈੰਸ ਅਤੇ 17 ਹੋਰ ਉੱਘੇ ਪੰਜਾਬੀ ਹਾਜ਼ਰ ਸਨ।
ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਕੁਦਰਤੀ ਸਾਧਨ ਤੋਂ ਮਿਲਣ ਵਾਲੇ ਪਾਣੀ ਨੂੰ ਬਿਨਾ ਕੋਈ ਕੀਮਤ ਲਏ ਦੂਜੇ ਸੂਬਿਆਂ ਨੂੰ ਦੇ ਕੇ ਪੰਜਾਬ ਨੂੰ ਕੰਗਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਲਈ ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ਼ੁਰੂ ਤੋਂ ਹੀ ਪੰਜਾਬ ਨਾਲ ਅਨਿਆ ਕੀਤਾ ਹੈ। ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ ਨਿਰਭਰ ਬਣਾ ਕੇ ਕਰਜ਼ੇ ਦੇ ਜਾਲ ਵਿਚ ਫਸਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਵਿਚੋਂ ਲੰਘਦੇ ਦਰਿਆਵਾਂ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ ਕਾਇਮ ਕਰਨ ਦੀ ਮੰਗ ਕੀਤੀ ਹੈ। ਚੇਤੇ ਰਹੇ ਕਿ ਪਿਛਲੇ ਦਿਨੀਂ ਧਰਮਵੀਰ ਗਾਂਧੀ ਨੇ ‘ਪੰਜਾਬ ਮੰਚ’ ਨਾਮ ਦਾ ਫੋਰਮ ਵੀ ਬਣਾਇਆ ਸੀ।
ਇਸੇ ਦੌਰਾਨ ਅੱਜ ਨਵੀਂ ਦਿੱਲੀ ਵਿਖੇ ਸੰਸਦ ਭਵਨ ਦੇ ਕੰਪਲੈਕਸ ਵਿਚ ਪੰਜਾਬ ਦੇ ਕਾਂਗਰਸੀ ਅਤੇ ਅਕਾਲੀ ਸੰਸਦ ਮੈਂਬਰਾਂ ਨੇ ਮਿਲ ਕੇ ਹੱਥਾਂ ‘ਚ ਤਖਤੀਆਂ ਫੜ ਕੇ ਪ੍ਰਦਰਸ਼ਨ ਕੀਤਾ। ਇਨ੍ਹਾਂ ਸੰਸਦ ਮੈਂਬਰਾਂ ਦੀ ਮੰਗ ਸੀ ਕਿ ਲੰਗਰ ਲਈ ਖਰੀਦੀਆਂ ਜਾਣ ਵਾਲੀਆਂ ਵਸਤੂਆਂ ਤੋਂ ਜੀ.ਐਸ.ਟੀ. ਹਟਾਇਆ ਜਾਵੇ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …