Breaking News
Home / ਪੰਜਾਬ / ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ


ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ
ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼

ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ
ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ
ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਦਰਬਾਰ
ਸਾਹਿਬ ਵਿਖੇ ਸਵੇਰੇ 9 ਤੋਂ 12 ਵਜੇ ਤੱਕ ਸੁੰਦਰ ਜਲੌ ਸਜਾਏ ਗਏ
ਅਤੇ ਤੋਸ਼ਾਖਾਨੇ ਵਿਖੇ ਰੱਖੀਆਂ ਗਈਆਂ ਬੇਸ਼ਕੀਮਤੀ ਤੇ
ਇਤਿਹਾਸਕ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ।
ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ
ਵਿਖੇ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ।
ਇਸ ਤੋਂ ਪਹਿਲਾਂ ਲੰਘੇ ਕੱਲ੍ਹ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਅਕਾਲ ਤਖ਼ਤ ਸਾਹਿਬ ਤੋਂ
ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ
ਦੀ ਅਗਵਾਈ ਵਿੱਚ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ
ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।
ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਥਾਂਥਾਂ ਲੰਗਰ ਵੀ
ਲਗਾਏ ਗਏ ਸਨ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …