ਅੰਮ੍ਰਿਤਸਰ/ਬਿਊਰੋ ਨਿਊਜ਼
ਧਾਰਮਿਕ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਨੂੰ ਮੁੜ ਵਾਚਣ ਲਈ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ
ਲੌਂਗੋਵਾਲ ਵੱਲੋਂ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ।
ਇਹ ਕਮੇਟੀ ਇਸ ਫਿਲਮ ਸਬੰਧੀ ਆਪਣੀ ਰਿਪੋਰਟ ਦੇਵੇਗੀ। ਇਸ
ਕਮੇਟੀ ਵਿੱਚ ਗੁਰਤੇਜ ਸਿੰਘ ਢੱਡੇ, ਭਗਵੰਤ ਸਿੰਘ ਸਿਆਲਕਾ,
ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਅਜਾਇਬ
ਸਿੰਘ ਅਭਿਆਸੀ ਤੇ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ਼ਾਮਿਲ ਕੀਤਾ
ਗਿਆ ਹੈ। ਚੇਤੇ ਰਹੇ ਕਿ ਪਿਛਲੇ ਦਿਨੀਂ ਐਸਜੀਪੀਸੀ ਨੇ
ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਰਿਲੀਜ਼ ਹੋਣ ‘ਤੇ ਰੋਕ ਲਗਾ
ਦਿੱਤੀ ਸੀ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …