Breaking News
Home / ਭਾਰਤ / ਕੇਜਰੀਵਾਲ ਨੇ ਬੰਨ੍ਹੇ ਮੋਦੀ ਦੀਆਂ ਸਿਫ਼ਤਾਂ ਦੇ ਪੁਲ

ਕੇਜਰੀਵਾਲ ਨੇ ਬੰਨ੍ਹੇ ਮੋਦੀ ਦੀਆਂ ਸਿਫ਼ਤਾਂ ਦੇ ਪੁਲ

4ਸੋਕਾ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਵਾਲੀ ਰੇਲ ਗੱਡੀ ਭੇਜਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੀਤੀ ਤਾਰੀਫ਼
ਨਵੀਂ ਦਿੱਲੀ/ਬਿਊਰੋ ਨਿਊਜ਼
ਲਾਤੂਰ ਵਿੱਚ ਸੋਕਾ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਵਾਲੀ ਰੇਲ ਗੱਡੀ ਭੇਜਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਕੇਜਰੀਵਾਲ ਨੇ ਇਹ ਤਾਰੀਫ਼ ਲਈ ਬਕਾਇਦਾ ਪ੍ਰਧਾਨ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਖ਼ੁਦ ਵੀ ਰੋਜ਼ਾਨਾ 10 ਲੱਖ ਲੀਟਰ ਪਾਣੀ ਭੇਜਣ ਦੀ ਪੇਸ਼ਕਸ਼ ਕੀਤੀ ਹੈ।
ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ ਪੂਰੇ ਦੇਸ਼ ਲਈ ਇਹ ਸ਼ਰਮ ਦੀ ਗੱਲ ਹੈ ਕਿ 21ਵੀਂ ਸਦੀ ਵਿੱਚ ਭਾਰਤ ਵਿੱਚ ਕਿਸੇ ਵਿਅਕਤੀ ਦੀ ਪਾਣੀ ਦੀ ਘਾਟ ਕਾਰਨ ਮੌਤ ਹੋ ਜਾਵੇ। ਉਨ੍ਹਾਂ ਲਿਖਿਆ ਕਿ ਦਿੱਲੀ ਦੇ ਲੋਕ ਅਗਲੇ ਦੋ ਮਹੀਨਿਆਂ ਲਈ ਰੋਜ਼ਾਨਾ 10 ਲੱਖ ਲੀਟਰ ਪਾਣੀ ਲਾਤੂਰ ਭੇਜਣ ਲਈ ਤਿਆਰ ਹਨ। ਨਾਲ ਹੀ ਕੇਜਰੀਵਾਲ ਨੇ ਆਖਿਆ ਹੈ ਕਿ ਪਾਣੀ ਭੇਜਣ ਲਈ ਪ੍ਰਬੰਧ ਕੇਂਦਰ ਸਰਕਾਰ ਨੂੰ ਕਰਨੇ ਹੋਣਗੇ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਪਾਣੀ ਦੀ ਬੱਚਤ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਲਾਤੂਰ ਵਿੱਚ ਪਾਣੀ ਦਾ ਸੰਕਟ ਹੈ, ਸਾਨੂੰ ਮਦਦ ਕਰਨੀ ਚਾਹੀਦੀ ਹੈ। ਇਸ ਕਰਕੇ ਦਿੱਲੀ ਵਾਸੀ ਹਰ ਰੋਜ਼ ਪਾਣੀ ਦੀ ਥੋੜ੍ਹੀ ਬੱਚਤ ਕਰਨ ਤਾਂ ਜੋ ਇਸ ਪਾਣੀ ਨੂੰ ਲਾਤੂਰ ਪਹੁੰਚਾਇਆ ਜਾਵੇ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …