ਲੰਡਨ : ਇੰਗਲੈਂਡ ਦੇ ਸਿਖਰਲੇ ਦਸ ਮਹੱਤਵਪੂਰਨ ਧਾਰਮਿਕ ਸਥਾਨਾਂ ਦੀ ਲਿਸਟ ਵਿੱਚ ਯੂਕੇ ਵਿੱਚ ਸਥਿਤ ਸਭ ਤੋਂ ਵੱਡੇ ਗੁਰਦੁਆਰੇ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ। ਬਰਮਿੰਘਮ ਮੇਲ ਦੀ ਰਿਪੋਰਟ ਅਨੁਸਾਰ ਸਮਿਥਵਿਕ ਵਿੱਚ ਸਥਿਤ ਗੁਰੂ ਨਾਨਕ ਗੁਰਦੁਆਰੇ ਨੂੰ ਸਟੋਨਹੈਂਜ ਅਤੇ ਕੈਂਟਰਬਰੀ ਕੈਥੇਡਰਲ ਜਿਹੇ ਸਥਲਾਂ ਨਾਲ ਸ਼ਾਮਲ ਕੀਤਾ ਗਿਆ ਹੈ। ਇਸ ਨੂੰ ‘ਏ ਹਿਸਟਰੀ ਆਫ਼ ਇੰਗਲੈਂਡ ਇਨ 100 ਪਲੇਸਿਜ਼’ ਵਿੱਚ ਪੇਸ਼ ਕੀਤਾ ਗਿਆ ਸੀ ਜੋ ‘ਹਿਸਟੌਰਿਕ ਇੰਗਲੈਂਡ’ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਗੁਰਦੁਆਰੇ ਦਾ ਨਿਰਮਾਣ 1990 ਦੇ ਦਹਾਕੇ ਵਿੱਚ ਹੋਇਆ ਸੀ ਜੋ ਯੂਰਪ ਵਿਚ ਸਭ ਤੋਂ ਵੱਡਾ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …