ਚੰਡੀਗੜ• : ਐਸਸੀ/ਐਸਟੀ ਐਕਟ ਸਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫੈਸਲੇ ਦੇ ਵਿਰੋਧ ਵਿਚ ਦੇਸ਼ ਵਿਆਪੀ ਬੰਦ ਦਾ ਪੰਜਾਬ ਭਰ ਵਿਚ ਵੀ ਵਿਆਪਕ ਅਸਰ ਦੇਖਣ ਨੂੰ ਮਿਲਿਆ। ਕਈ ਥਾਈਂ ਪ੍ਰਦਰਸ਼ਨਕਾਰੀਆਂ ਵਲੋਂ ਖੁੱਲ•ੇਆਮ ਨੰਗੀਆਂ ਤਲਵਾਰਾਂ ਅਤੇ ਹੋਰ ਘਾਤਕ ਤੇਜ਼ਧਾਰ ਹਥਿਆਰ ਲਹਿਰਾਏ ਗਏ। ਫਿਰ ਵੀ ਪੰਜਾਬ ਵਿੱਚ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਬੰਦ ਸ਼ਾਂਤੀਪੂਰਨ ਰਿਹਾ। ਅੰਦੋਲਨਕਾਰੀਆਂ ਨੇ ਰੇਲਵੇ ਲਾਈਨਾਂ ‘ਤੇ ਸਵੇਰੇ ਕਰੀਬ ਸਾਢੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਦੀ ਆਵਾਜਾਈ ਰੋਕੀ। ਸ਼ਹਿਰਾਂ ਅਤੇ ਕਸਬਿਆਂ ਵਿੱਚ ਉਨ•ਾਂ ਰੈਲੀਆਂ ਤੇ ਮੀਟਿੰਗਾਂ ਕਰਕੇ ਐਸਸੀ, ਐਸਟੀ ਐਕਟ ਨੂੰ ਕਮਜ਼ੋਰ ਬਣਾਉਣ ਵਿਰੁੱਧ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ। ਸ਼ਾਮ ਵੇਲੇ ਕਈ ਥਾਵਾਂ ‘ਤੇ ਦੁਕਾਨਾਂ ਖੁੱਲਣੀਆਂ ਸ਼ੁਰੂ ਹੋ ਗਈਆਂ ਸਨ। ਕੈਪਟਨ ਸਰਕਾਰ ਨੇ ਸਮੁੱਚੀ ਪੁਲਿਸ ਅਤੇ ਨੀਮ ਫੌਜੀ ਬਲਾਂ ਦੀਆਂ ਚਾਰ ਟੁਕੜੀਆਂ ਤਾਇਨਾਤ ਕਰਕੇ ਸੂਬੇ ਵਿਚ ਅਮਨ-ਕਾਨੂੰਨ ਦੀ ਹਾਲਤ ਬਣਾਈ ਰੱਖਣ ਦੇ ਯਤਨ ਕੀਤੇ। ਪੁਲਿਸ ਨੇ ਰੇਲਵੇ ਲਾਈਨਾਂ ਜਾਮ ਕਰਨ ਵਾਲਿਆਂ ਨੂੰ ਕੁਝ ਨਹੀਂ ਕਿਹਾ ਅਤੇ ਉਹ ਬਾਅਦ ਦੁਪਹਿਰ ਲਾਈਨਾਂ ਤੋਂ ਉਠ ਕੇ ਚਲੇ ਗਏ ਜਿਸ ਮਗਰੋਂ ਰੇਲ ਆਵਾਜਾਈ ਬਹਾਲ ਹੋ ਗਈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …