ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਾਮਾਗਾਟਾਮਾਰੂ ਦੁਖਾਂਤ ਸਬੰਧੀ ਮੰਗਣਗੇ ਮੁਆਫੀ
ਜਥੇਦਾਰ ਅਵਤਾਰ ਸਿੰਘ ਨੇ ਫੈਸਲੇ ਦਾ ਕੀਤਾ ਸਵਾਗਤ
ਅੰਮ੍ਰਿਤਸਰ/ਬਿਊਰੋ ਨਿਊਜ਼
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਦੁਖਾਂਤ ਸਬੰਧੀ ਹਾਊਸ ਆਫ ਕਾਮਨਜ਼ ਵਿੱਚ ਮੁਆਫ਼ੀ ਮੰਗਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਸਿੱਖ ਕਾਫੀ ਖੁਸ਼ ਹਨ। ਟਰੂਡੋ ਨੇ ਕੈਨੇਡੀਅਨ ਸੰਸਦ ਦੇ ਸੈਂਟਰ ਬਲਾਕ ਵਿੱਚ ਵਿਸਾਖੀ ਮਨਾਉਣ ਸਮੇਂ ਇਹ ਐਲਾਨ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਜਥੇਦਾਰ ਮੱਕੜ ਨੇ ਕਿਹਾ ਕਿ ਕੈਨੇਡਾ ਦੀ ਜਿਸ ਸਰਕਾਰ ਨੇ ਇਸ ਨਿੰਦਣਯੋਗ ਕਾਰਵਾਈ ਨੂੰ ਅੰਜ਼ਾਮ ਦਿੱਤਾ, ਅੱਜ ਉਸ ਸਰਕਾਰ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖਾਂ ਨਾਲ ਵਾਪਰੇ ਦੁਖਾਂਤ ਲਈ ਹਾਊਸ ਆਫ ਕਾਮਨਜ਼ ਵਿੱਚ ਮੁਆਫੀ ਮੰਗਣ ਦਾ ਐਲਾਨ ਕਰਨਾ, ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਮੇਸ਼ਾ ਸਿੱਖ ਹਿਰਦਿਆਂ ਵਿੱਚ ਸਤਿਕਾਰਤ ਹਸਤੀ ਵਜੋਂ ਬਿਰਾਜਮਾਨ ਰਹਿਣਗੇ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …