
8 ਅਪ੍ਰੈਲ ਦਿਨ ਐਤਵਾਰ ਨੂੰ ਹੋਵੇਗੀ ਮਲਿਕ ਦੀ ਪ੍ਰਧਾਨ ਵਜੋਂ ਤਾਜਪੋਸ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼
ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਅਟੁੱਟ ਸਿਆਸੀ ਰਿਸ਼ਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਅਕਾਲੀ ਭਾਜਪਾ ਵੱਲੋਂ ਸਾਂਝੇ ਤੌਰ ‘ਤੇ ਲੜੀਆਂ ਜਾਣਗੀਆਂ ਤੇ ਪੰਜਾਬ ਵਿਚੋਂ ਕਾਂਗਰਸ ਦਾ ਸਿਆਸੀ ਸਫ਼ਾਇਆ ਕੀਤਾ ਜਾਵੇਗਾ।
ਚੇਤੇ ਰਹੇ ਕਿ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ 8 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਚੰਡੀਗੜ• ‘ਚ ਆਪਣਾ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਪਾਰਟੀ ਨੇ ਵਿਜੇ ਸਾਂਪਲਾ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ ਸੀ ਅਤੇ ਮਲਿਕ ਨੂੰ ਨਵਾਂ ਪ੍ਰਧਾਨ ਐਲਾਨਿਆ ਸੀ।

