Breaking News
Home / ਪੰਜਾਬ / ਅਕਾਲੀਆਂ ਨੇ ਕੇਜਰੀਵਾਲ ਖਿਲਾਫ ਦਿੱਤੇ ਜ਼ਿਲ੍ਹਾ ਪੱਧਰ ‘ਤੇ ਧਰਨੇ

ਅਕਾਲੀਆਂ ਨੇ ਕੇਜਰੀਵਾਲ ਖਿਲਾਫ ਦਿੱਤੇ ਜ਼ਿਲ੍ਹਾ ਪੱਧਰ ‘ਤੇ ਧਰਨੇ

1ਕੇਜਰੀਵਾਲ ‘ਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਪਿਆਓ ਤੁੜਵਾਉਣ ਦਾ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ‘ਚ ਜ਼ਿਲ੍ਹਾ ਪੱਧਰ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਧਰਨੇ ਦਿੱਤੇ ਗਏ। ਅਕਾਲੀ ਦਲ ਨੇ ਐਸ.ਵਾਈ.ਐਲ. ਅਤੇ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ਦੇ ਪਿਆਓ ਨੂੰ ਤੋੜੇ ਜਾਣ ਦੇ ਮੁੱਦੇ ਉੱਤੇ ਕੇਜਰੀਵਾਲ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਕੁੱਝ ਦਿਨ ਪਹਿਲਾਂ ਐਲਾਨਿਆ ਸੀ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹਨਾਂ ਧਰਨਿਆਂ ਵਿੱਚ ਸੰਸਦ ਮੈਂਬਰ, ਵਿਧਾਇਕ, ਐਸ.ਜੀ.ਪੀ.ਸੀ. ਮੈਂਬਰਾਂ ਤੇ ਪਾਰਟੀ ਵਰਕਰਾਂ ਨੂੰ ਸ਼ਾਮਲ ਹੋਣ ਦਾ ਆਦੇਸ਼ ਦਿੱਤਾ ਸੀ। ਇਸ ਦੇ ਚਲਦੇ ਹੋਏ ਹੀ ਵੱਖ-ਵੱਖ ਥਾਵਾਂ ਉਤੇ ਅਰਵਿੰਦ ਕੇਜਰੀਵਾਲ ਦੇ ਪੁਤਲੇ ਵੀ ਸਾੜੇ ਗਏ। ਦਰਅਸਲ ਅਕਾਲੀਆਂ ਦਾ ਇਹ ਪ੍ਰਦਰਸ਼ਨ ਕੇਜਰੀਵਾਲ ਸਰਕਾਰ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿਚ ਐਸ.ਵਾਈ.ਐਲ. ਮੁੱਦੇ ‘ਤੇ ਹਰਿਆਣਾ ਦੇ ਹੱਕ ਵਿਚ ਦਿੱਤੇ ਹਲਫ਼ਨਾਮੇ ਨੂੰ ਲੈ ਕੇ ਕੀਤਾ ਜਾ ਰਿਹਾ ਹੈ।
ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ਼੍ਰੀ ਸੀਸ ਗੰਜ ਸਾਹਿਬ ਦੇ ਪਿਆਓ ਨੂੰ ਕੁੱਝ ਦਿਨ ਪਹਿਲਾਂ ਨਗਰ ਨਿਗਮ ਨੇ ਤੋੜ ਦਿੱਤਾ ਸੀ। ਅਕਾਲੀ ਦਲ ਦਾ ਦੋਸ਼ ਹੈ ਕਿ ਪਿਆਓ ਤੋੜਨ ਦਾ ਹੁਕਮ ਦਿੱਲੀ ਸਰਕਾਰ ਨੇ ਦਿੱਤਾ ਸੀ। ਹਾਲਾਂਕਿ ਦਿੱਲੀ ਸਰਕਾਰ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ ਕਿ ਇਸ ਘਟਨਾ ਪਿੱਛੇ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ।

Check Also

ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 8400 ਤੋਂ ਪਾਰ

ਸੂਬੇ ‘ਚ 72 ਘੰਟਿਆਂ ਲਈ ਆਉਣ ਵਾਲਿਆਂ ਵਾਸਤੇ ਇਕਾਂਤਵਾਸ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …