ਕੇਂਦਰ ਸਰਕਾਰ ‘ਤੇ ਵੀ ਕਰਜ਼ਾ ਮਾਫੀ ਲਈ ਪਾਇਆ ਦਬਾਅ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਅੱਜ ਸੰਸਦ ਵਿਚ ਪੰਜਾਬ ਦੇ ਕਿਸਾਨਾਂ ਦੀ ‘ਕਰਜ਼ਾ ਮਾਫੀ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਸੰਤੋਖ ਸਿੰਘ ਚੌਧਰੀ, ਰਵਨੀਤ ਬਿੱਟੂ, ਗੁਰਜੀਤ ਔਜਲਾ ਅਤੇ ਸੁਨੀਲ ਜਾਖੜ ਨੇ ਹੱਥਾਂ ਵਿਚ ਬੈਨਰ ਫੜ ਕੇ ਕੇਂਦਰ ਸਰਕਾਰ ਨੂੰ ਖੂਬ ਝਾੜ ਪਾਈ। ਇਨ•ਾਂ ਸੰਸਦ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਕਰਜ਼ਾ ਮਾਫੀ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਪਰ ਹੁਣ ਕੇਂਦਰ ਸਰਕਾਰ ਦੀ ਵਾਰੀ ਹੈ। ਸੰਸਦ ਮੈਂਬਰਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੀ ਪੰਜਾਬ ਸਰਕਾਰ ਦੀ ਤਰਜ਼ ‘ਤੇ ਕਿਸਾਨਾਂ ਦਾ ਕਰਜ਼ਾ ਮੁਆਫ ਕਰੇ। ਚੇਤੇ ਰਹੇ ਕਿ ਪਿਛਲੇ ਦਿਨ ਕਾਂਗਰਸ ਅਤੇ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਸਾਂਝੇ ਤੌਰ ‘ਤੇ ਗੁਰਦੁਆਰਿਆਂ ਦੇ ਲੰਗਰ ਲਈ ਖਰੀਦੀਆਂ ਜਾਣ ਵਾਲੀਆਂ ਵਸਤਾਂ ਤੋਂ ਜੀਐਸਟੀ ਹਟਾਉਣ ਦੀ ਮੰਗ ਕੀਤੀ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …