Breaking News
Home / ਭਾਰਤ / ਰਾਖਵੇਂਕਰਨ ਦੇ ਵਿਰੋਧ ‘ਚ ਭਲਕੇ ਭਾਰਤ ਬੰਦ

ਰਾਖਵੇਂਕਰਨ ਦੇ ਵਿਰੋਧ ‘ਚ ਭਲਕੇ ਭਾਰਤ ਬੰਦ

ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ
ਨਵੀਂ ਦਿੱਲੀ/ਬਿਊਰੋ ਨਿਊਜ਼
ਕੁਝ ਜਥੇਬੰਦੀਆਂ ਦੇ ਸੱਦੇ ‘ਤੇ ਭਲਕੇ 10 ਅਪ੍ਰੈਲ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿਸ਼ਾ ਨਿਰਦੇਸ਼ ਜਾਰੀ ਕਰਕੇ ਸੁਬਾ ਸਰਕਾਰਾਂ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਹੈ। ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਕੁਝ ਜਥੇਬੰਦੀਆਂ ਨੇ ਭਲਕੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਅਤੇ ਜ਼ਰੂਰਤ ਪੈਣ ‘ਤੇ ਪ੍ਰਭਾਵਿਤ ਖੇਤਰਾਂ ਵਿਚ ਧਾਰਾ 144 ਵੀ ਲਗਾ ਦਿੱਤੀ ਜਾਵੇਗੀ।
ਚੇਤੇ ਰਹੇ ਕਿ ਲੰਘੀ 2 ਅਪ੍ਰੈਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਜਥੇਬੰਦੀਆਂ ਨੇ ਭਾਰਤ ਬੰਦ ਕੀਤਾ ਸੀ ਜੋ ਕਿ ਪੂਰਨ ਤੌਰ ‘ਤੇ ਬੰਦ ਵੀ ਰਿਹਾ ਸੀ। ਦਲਿਤਾਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਕਾਂਗਰਸ ਨੇ ਸਮਰਥਨ ਵੀ ਕੀਤਾ ਸੀ। ਪੰਜਾਬ ਵੀ ਪੂਰਨ ਤੌਰ ‘ਤੇ ਬੰਦ ਹੀ ਰਿਹਾ ਸੀ ਕਿਉਂਕਿ ਕੈਪਟਨ ਸਰਕਾਰ ਨੇ ਇਕ ਦਿਨ ਪਹਿਲਾਂ ਹੀ ਸਕੂਲ, ਕਾਲਜ ਤੇ ਟਰਾਂਸਪੋਰਟ ਬੰਦ ਰੱਖਣ ਲਈ ਕਹਿ ਦਿੱਤਾ ਸੀ।

Check Also

ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ

ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …