Breaking News
Home / ਭਾਰਤ / ਕਾਂਗਰਸ ਨੇ ਦਲਿਤਾਂ ਲਈ ਕੀਤੀ ਇਕ ਦਿਨ ਦੀ ਭੁੱਖ ਹੜਤਾਲ

ਕਾਂਗਰਸ ਨੇ ਦਲਿਤਾਂ ਲਈ ਕੀਤੀ ਇਕ ਦਿਨ ਦੀ ਭੁੱਖ ਹੜਤਾਲ

ਭੁੱਖ ਹੜਤਾਲ ਤੋਂ ਪਹਿਲਾਂ ਖਾਧੇ ਛੋਲੇ ਭਟੂਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਲਿਤਾਂ ‘ਤੇ ਅੱਤਿਆਚਾਰ ਦੇ ਖਿਲਾਫ ਅੱਜ ਕਾਂਗਰਸ ਨੇ ਦੇਸ਼ ਭਰ ਵਿਚ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ਰਾਹੁਲ ਗਾਂਧੀ ਵੀ ਰਾਜਘਾਟ ‘ਤੇ ਇਕ ਦਿਨ ਲਈ ਭੁੱਖ ਹੜਤਾਲ ‘ਤੇ ਬੈਠੇ। ਹਾਲਾਂਕਿ ਉਸ ਤੋਂ ਪਹਿਲਾਂ 1984 ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਵੀ ਸਮਾਗਮ ਵਿਚ ਪਹੁੰਚ ਗਏ, ਪਰ ਅਜੇ ਮਾਕਨ ਨਾਲ ਗੱਲ ਕਰਨ ਤੋਂ ਬਾਅਦ ਉਹ ਦੋਵੇਂ ਸਟੇਜ ਛੱਡ ਕੇ ਚਲੇ ਗਏ। ਦੂਜੇ ਪਾਸੇ ਕਾਂਗਰਸ ਨੇਤਾਵਾਂ ਦੀ ਛੋਲੇ ਭਟੂਰੇ ਖਾਂਦਿਆਂ ਦੀ ਫੋਟੋ ਵੀ ਵਾਇਰਲ ਹੋਈ ਹੈ। ਇਸ ਦੌਰਾਨ ਅਰਵਿੰਦਰ ਸਿੰਘ ਲਵਲੀ ਨੇ ਭੁੱਖ ਹੜਤਾਲ ਤੋਂ ਪਹਿਲਾਂ ਨਾਸ਼ਤਾ ਕਰਨ ਦੀ ਗੱਲ ਵੀ ਮੰਨ ਲਈ ਹੈ। ਕਾਂਗਰਸ ਵਲੋਂ ਕੀਤੀ ਗਈ ਭੁੱਖ ਹੜਤਾਲ ਸਵੇਰੇ 11 ਵਜੇ ਤੋਂ ਸ਼ਾਮ 5.00 ਵਜੇ ਤੱਕ ਸੀ।  ਚੇਤੇ ਰਹੇ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਵੀ ਆਪਣੇ ਸੰਸਦੀ ਖੇਤਰਾਂ ਵਿਚ 12 ਅਪ੍ਰੈਲ ਨੂੰ ਭੁੱਖ ਹੜਤਾਲ ਕਰਨੀ ਹੈ। ਇਹ ਭੁੱਖ ਹੜਤਾਲ ਵਿਰੋਧੀ ਧਿਰ ਖਿਲਾਫ ਕੀਤੀ ਜਾ ਰਹੀ ਹੈ ਜਿਨ•ਾਂ ਨੇ ਸਦਨ ਨੂੰ ਸਹੀ ਢੰਗ ਨਾਲ ਨਹੀਂ ਚਲਣ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਨੂੰ ਕਿਹਾ ਹੈ ਕਿ 84 ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਤੋਂ ਖੁਦ ਨੂੰ ਵੱਖ ਕਰਨ ਦਾ ਸਿਆਸੀ ਡਰਾਮਾ ਨਾ ਕਰੇ ਸਗੋਂ ਦੋਵਾਂ ਨੂੰ ਤੁਰੰਤ ਪਾਰਟੀ ਵਿੱਚੋਂ ਬਾਹਰ ਕੱਢੇ।

Check Also

ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ

ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …