ਸੰਗਤਾਂ ਨੂੰ ਫਿਲਮ ਦਾ ਸ਼ਾਂਤਮਈ ਤਰੀਕੇ ਵਿਰੋਧ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵਿਵਾਦਿਤ ਫ਼ਿਲਮ ‘ਨਾਨਕ ਸ਼ਾਹ ਫਕੀਰ’ ਉੱਪਰ ਪੂਰਨ ਤੌਰ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਇਹ ਫ਼ਿਲਮ ਕਿਸੇ ਵੀ ਹਾਲਤ ਵਿਚ ਰਿਲੀਜ਼ ਨਹੀ ਹੋ ਸਕਦੀ। ਉਨ•ਾਂ ਸਮੂਹ ਸਿੱਖ ਸੰਗਤਾਂ ਨੂੰ ਫ਼ਿਲਮ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੈਂਸਰ ਬੋਰਡ ਦਾ ਗਠਨ ਕਰਨ ਦਾ ਐਲਾਨ ਵੀ ਕੀਤਾ। ਉਨ•ਾਂ ਕਿਹਾ ਕਿ ਇਸ ਬੋਰਡ ਵਿੱਚ ਐਸ.ਜੀ.ਪੀ.ਸੀ., ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਇਤਿਹਾਸਕਾਰ, ਬੁੱਧੀਜੀਵੀ, ਧਾਰਮਿਕ ਸਖ਼ਸ਼ੀਅਤਾਂ, ਸਿੱਖ ਸੰਪਰਦਾਵਾਂ, ਸੰਤ ਸਮਾਜ ਤੇ ਫ਼ਿਲਮਕਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ•ਾਂ ਫ਼ਿਲਮ ‘ਤੇ ਰੋਕ ਲਾਉਣ ਲਈ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਹੈ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …