ਇਕ ਮਈ ਤੋਂ ਉਡਾਣਾਂ ਦੀ ਹੋਵੇਗੀ ਸ਼ੁਰੂਆਤ
ਜਲੰਧਰ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਇੱਕ ਵਾਰ ਫਿਰ ਆਦਮਪੁਰ ਏਅਰਪੋਰਟ ਤੋਂ ਫਲਾਈਟ ਸ਼ੁਰੂ ਹੋਣ ਦੀ ਤਰੀਕ ਦਾ ਐਲਾਨ ਕੀਤਾ ਹੈ। ਸਾਂਪਲਾ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਆਦਮਪੁਰ ਹਵਾਈ ਅੱਡੇ ਤੋਂ ਇਕ ਮਈ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਇਸ ਤੋਂ ਪਹਿਲਾਂ ਵੀ ਕਈ ਵਾਰ ਸਾਂਪਲਾ ਅਜਿਹਾ ਦਾਅਵਾ ਕਰ ਚੁੱਕੇ ਹਨ। ਸਾਂਪਲਾ ਨੇ ਕਿਹਾ ਕਿ 14 ਅਪ੍ਰੈਲ ਤੋਂ ਫਲਾਈਟ ਦੀ ਬੁਕਿੰਗ ਸ਼ੁਰੂ ਹੋਵੇਗੀ। ਇਸ ਵਾਸਤੇ ਜਲੰਧਰ ਦੇ ਇੱਕ ਹੋਟਲ ਵਿੱਚ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਤੋਂ ਬਾਅਦ ਮਜ਼ਦੂਰ ਦਿਹਾੜੇ ‘ਤੇ ਇੱਕ ਮਈ ਨੂੰ ਫਲਾਈਟ ਆਦਮਪੁਰ ਤੋਂ ਦਿੱਲੀ ਲਈ ਉੱਡੇਗੀ। ਉਨ•ਾਂ ਕਿਹਾ ਕਿ ਇਸ ਤੋਂ ਪਹਿਲਾਂ ਫਲਾਈਟ ਸ਼ੁਰੂ ਹੋਣ ਵਿੱਚ ਕਈ ਅੜਚਣਾਂ ਸਨ ਪਰ ਹੁਣ ਸਾਰੀਆਂ ਖਤਮ ਹੋ ਗਈਆਂ ਹਨ। ਸਾਂਪਲਾ ਨੇ ਕਿਹਾ ਕਿ ਏਅਰਪੋਰਟ ਸ਼ੁਰੂ ਹੋਣ ਵਾਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਉਸ ਸਮਾਗਮ ਵਿੱਚ ਸ਼ਾਮਲ ਹੋਣਗੇ ਕਿਉਂਕਿ ਇਹ ਦੋਵੇਂ ਸਰਕਾਰਾਂ ਦਾ ਮਸਲਾ ਹੈ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …