ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਸੂਬੇ ਨੂੰ ਅਪਰਾਧ ਮੁਕਤ ਕਰਨ ਲਈ ਪੰਜਾਬ ਪੁਲਿਸ ਨੂੰ ਸਹਿਯੋਗ ਦਿਓ
ਚੰਡੀਗੜ•/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਖਾੜੀ ਦੇਸ਼ਾਂ ਵਿਚ ਫਸੇ 31 ਪੰਜਾਬੀਆਂ ਦੀ ਸੂਚੀ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਸੌਂਪਦੇ ਹੋਏ ਫ਼ਰਜ਼ੀ ਟਰੈਵਲ ਏਜੰਟਾਂ ਉੱਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ‘ਆਪ’ ਆਗੂ ਹਰਜੋਤ ਬੈਂਸ ਅਤੇ ਗੜ•ਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਗੜ•ਸ਼ੰਕਰ, ਰੋਪੜ, ਨਵਾਂਸ਼ਹਿਰ ਅਤੇ ਹੋਰ ਇਲਾਕਿਆਂ ਨਾਲ ਸੰਬੰਧਿਤ ਪੰਜਾਬ ਦੇ 31 ਪੀੜਤਾਂ ਦੀ ਸੂਚੀ ਸੌਂਪੀ, ਜੋ ਧੋਖੇਬਾਜ਼ ਟਰੈਵਲ ਏਜੰਟਾਂ ਦੇ ਝਾਂਸਿਆਂ ਵਿਚ ਆ ਕੇ ਸਾਉਦੀ ਅਰਬ ਸਮੇਤ ਹੋਰ ਖਾੜੀ ਦੇਸ਼ਾਂ ਵਿਚ ਫਸੇ ਹੋਏ ਹਨ।
ਦੂਜੇ ਪਾਸੇ ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਅਪਰਾਧ ਮੁਕਤ ਕਰਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਉਨ•ਾਂ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਕੋਟਾ ਫੰਡ ਵਿਚੋਂ ਚੌਕਾਂ ਤੇ ਚੌਰਾਹਿਆਂ ਵਿਚ ਸੀਸੀਟੀਵੀ ਕੈਮਰੇ ਲਗਵਾ ਕੇ ਪੰਜਾਬ ਪੁਲਿਸ ਦਾ ਸਹਿਯੋਗ ਕਰਨ।
Check Also
ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …