ਕਿਹਾ, ਗੈਰਕਾਨੂੰਨੀ ਮਾਈਨਿੰਗ ਨੂੰ ਜਲਦੀ ਕਰਾਂਗੇ ਖਤਮ
ਚੰਡੀਗੜ•/ਬਿਊਰੋ ਨਿਊਜ਼
ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੰਨਿਆ ਹੈ ਕਿ ਮਾਈਨਿੰਗ ਵਿਚ ਸਾਰੀਆਂ ਪਾਰਟੀਆਂ ਦੇ ਲੀਡਰ ਸ਼ਾਮਲ ਹਨ। ਉਨ•ਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਜਲਦ ਖਤਮ ਹੋਏਗੀ। ਨਵਜੋਤ ਸਿੱਧੂ ਨੂੰ ਜਦੋਂ ਗੈਰ ਕਾਨੂੰਨੀ ਮਾਈਨਿੰਗ ਵਿਚ ਕਾਂਗਰਸੀ ਨੇਤਾਵਾਂ ਦੀ ਸ਼ਮੂਲੀਅਤ ਬਾਰੇ ਪੁੱਛਿਆ ਤਾਂ ਉਨ•ਾਂ ਕਿਹਾ ਕਿ ਮਾਈਨਿੰਗ ਵਿਚ ਸਾਰੀਆਂ ਪਾਰਟੀਆਂ ਦੇ ਨੇਤਾ ਸ਼ਾਮਲ ਹਨ।
ਸਿੱਧੂ ਨੇ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਟਿੱਪਰਾਂ ‘ਤੇ ਜੀ.ਪੀ.ਆਰ.ਐਸ. ਲੱਗਣਗੇ। ਉਨ•ਾਂ ਕਿਹਾ ਕਿ ਚੰਗੀ ਮਾਈਨਿੰਗ ਨੀਤੀ ਵਾਲੇ ਸੂਬਿਆਂ ਦਾ ਦੌਰਾ ਕੀਤਾ ਜਾਵੇਗਾ। ਉਸ ਮੁਤਾਬਕ ਮਾਈਨਿੰਗ ਨੀਤੀ ਬਣਾਈ ਜਾਵੇਗੀ। ਪੁਲਿਸ ਅਫਸਰਾਂ ਦੀ ਲੜਾਈ ਬਾਰੇ ਉਨ•ਾਂ ਕਿਹਾ ਕਿ ਮੁੱਖ ਮੰਤਰੀ ਜਾਂ ਗ੍ਰਹਿ ਵਿਭਾਗ ਦੇ ਸਕੱਤਰ ਹੀ ਇਸ ਸਬੰਧੀ ਜਵਾਬ ਦੇ ਸਕਦੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …