ਅਪ੍ਰੈਲ ਦੇ ਅਖੀਰ ‘ਚ ਹੋ ਸਕਦਾ ਹੈ ਮੰਤਰੀ ਮੰਡਲ ਵਿਚ ਵਾਧਾ
ਚੰਡੀਗੜ•/ਬਿਊਰੋ ਨਿਊਜ਼
ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਖ਼ਬਰਾਂ ਪਿਛਲੇ ਕਈ ਮਹੀਨਿਆਂ ਤੋਂ ਆ ਰਹੀਆਂ ਹਨ। ਇਸੇ ਦੌਰਾਨ ਇੱਕ ਅਜਿਹੀ ਖ਼ਬਰ ਆਈ ਹੈ ਕਿ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਦੀ ਕੈਬਨਿਟ ਵਿੱਚ ਥਾਂ ਪੱਕੀ ਹੋ ਗਈ ਹੈ। ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਪਹਿਲਾਂ ਟਵੀਟ ਵੀ ਕੀਤਾ ਸੀ ਕਿ ਪੰਜਾਬ ਨੂੰ ਵੱਖਰਾ ਖੇਡ ਮੰਤਰੀ ਦਿੱਤਾ ਜਾਵੇਗਾ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਰਗਟ ਸਿੰਘ ਆਉਣ ਵਾਲੇ ਖੇਡ ਮੰਤਰੀ ਹੋ ਸਕਦੇ ਹਨ। ਨਵਜੋਤ ਸਿੰਘ ਸਿੱਧੂ ਵੀ ਪਰਗਟ ਸਿੰਘ ਨੂੰ ਮੰਤਰੀ ਬਣਾਉਣ ਲਈ ਪੂਰਾ ਜ਼ੋਰ ਲਗਾ ਰਹੇ ਹਨ। ਪੰਜਾਬ ਮੰਤਰੀ ਵਿਚ ਵਾਧਾ ਇਸੇ ਮਹੀਨੇ ਦੇ ਅਖੀਰ ਵਿਚ ਹੋਣ ਦੀ ਉਮੀਦ ਹੈ, ਜਿਸ ਵਿਚ ਕੁਝ ਨਵੇਂ ਮੰਤਰੀ ਬਣਾਏ ਜਾਣੇ ਹਨ ਅਤੇ ਕਈਆਂ ਦੇ ਮਹਿਕਮੇ ਵੀ ਬਦਲੇ ਜਾ ਸਕਦੇ ਹਨ। ਅਗਲੇ ਦਿਨਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਣੀ ਹੈ, ਜਿਸ ਵਿਚ ਇਹ ਸਾਰਾ ਕੁਝ ਤੈਅ ਹੋਣ ਦੀ ਆਸ ਹੈ।
Check Also
ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ
13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …