Breaking News
Home / ਭਾਰਤ / ਅੱਜ ਜਨਰਲ ਕੈਟਾਗਿਰੀਆਂ ਨੇ ਕੀਤਾ ਭਾਰਤ ਬੰਦ

ਅੱਜ ਜਨਰਲ ਕੈਟਾਗਿਰੀਆਂ ਨੇ ਕੀਤਾ ਭਾਰਤ ਬੰਦ

ਬਿਹਾਰ ‘ਚ ਗੋਲੀਬਾਰੀ, ਪੰਜਾਬ ‘ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ 
ਨਵੀਂ ਦਿੱਲੀ/ਬਿਊਰੋ ਨਿਊਜ਼
ਲੰਘੀ ਦੋ ਅਪ੍ਰੈਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਜਥੇਬੰਦੀਆਂ ਨੇ ਭਾਰਤ ਬੰਦ ਕਰਵਾਇਆ ਸੀ। ਇਸ ਤੋਂ ਬਾਅਦ ਅੱਜ ਰਾਖਵਾਂਕਰਨ ਖਿਲਾਫ ਜਨਰਲ ਵਰਗ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ ਅਤੇ ਇਸਦਾ ਅਸਰ ਕਈ ਰਾਜਾਂ ਵਿਚ ਦੇਖਣ ਨੂੰ ਮਿਲਿਆ। ਭਾਰਤ ਬੰਦ ਦੌਰਾਨ ਅੱਜ ਕਈ ਥਾਵਾਂ ‘ਤੇ ਪ੍ਰਦਰਸ਼ਨਾਂ ਨੇ ਹਿੰਸਾ ਦਾ ਰੂਪ ਵੀ ਅਖਤਿਆਰ ਕਰ ਲਿਆ। ਬਿਹਾਰ ਵਿਚ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਵਲੋਂ ਅਲਰਟ ਜਾਰੀ ਕੀਤਾ ਗਿਆ ਸੀ। ਇਸ ਦੇ ਬਾਵਜੂਦ ਵੀ ਬਿਹਾਰ ਵਿਚ ਹਿੰਸਕ ਝੜਪਾਂ ਹੋਈਆਂ ਹਨ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਵੀ ਪਥਰਾਅ ਕੀਤਾ।
ਇਸੇ ਤਰ•ਾਂ ਪੰਜਾਬ ਵਿਚ ਬੰਦ ਨੂੰ ਭਰਵਾਂ ਸਮਰਥਨ ਮਿਲਿਆ ਹੈ। ਬਠਿੰਡਾ, ਪਟਿਆਲਾ, ਬਰਨਾਲਾ, ਕਲਾਨੌਰ ਅਤੇ ਸਮਾਣਾ ਸਮੇਤ ਬਹੁਤ ਸਾਰੇ ਸ਼ਹਿਰਾਂ ਵਿਚ ਦੁਕਾਨਾਂ ਬੰਦ ਹੀ ਰੱਖੀਆਂ ਗਈਆਂ। ਫਿਰੋਜ਼ਪੁਰ ਵਿਚ ਵੀ ਪ੍ਰਦਰਸ਼ਨਕਾਰੀਆਂ ਵਲੋਂ ਜ਼ਬਰਦਸਤੀ ਦੁਕਾਨਾਂ ਬੰਦ ਕਰਵਾਈਆਂ ਅਤੇ ਝੜਪਾਂ ਵੀ ਹੋਈਆਂ ਹਨ।

Check Also

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ 67 ਅਖਬਾਰਾਂ ’ਚ ਛਪਵਾਇਆ ਮੁਆਫ਼ੀਨਾਮਾ

ਕੋਰਟ ਨੇ ਅਖ਼ਬਾਰਾਂ ਦੀ ਕਟਿੰਗ ਮੰਗੀ, ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਨਵੀਂ ਦਿੱਲੀ/ਬਿਊਰੋ …