ਕੈਪਟਨ ਸਰਕਾਰ ਨੇ ਪੰਜਾਬ ‘ਚ ਫਿਲਮ ਦੇ ਰਿਲੀਜ਼ ਹੋਣ ‘ਤੇ ਲਾਈ ਪਾਬੰਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲੰਬੇ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਪੰਜਾਬੀ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਿਲੀਜ਼ ਨੂੰ ਸੁਪਰੀਮ ਕੋਰਟ ਨੇ ਅੱਜ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਫ਼ਿਲਮ ਦੇ ਰੀਲੀਜ਼ ਹੋਣ ਤੋਂ ਰੋਕਣ ਦੀ ਕੋਸ਼ਿਸ਼ ਲਈ ਐਸ.ਜੀ.ਪੀ.ਸੀ. ਦੀ ਆਲੋਚਨਾ ਵੀ ਕੀਤੀ ਹੈ। ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤਾ ਹੈ ਕਿ ਫ਼ਿਲਮ ਨੂੰ ਦੇਸ਼ ਭਰ ਵਿਚ 13 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਵੇ ਪਰ ਪੰਜਾਬ ਸਰਕਾਰ ਨੇ ਇਸ ਫ਼ਿਲਮ ਨੂੰ ਸੂਬੇ ਵਿਚ ਰਿਲੀਜ਼ ਕਰਨ ‘ਤੇ ਰੋਕ ਲਗਾ ਦਿੱਤੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਸ ਫ਼ਿਲਮ ‘ਤੇ ਰੋਕ ਲਾਉਣ ਦਾ ਫ਼ੈਸਲਾ ਲਿਆ ਹੈ। ਫ਼ਿਲਮ ਦੇ ਰਿਲੀਜ਼ ਹੋਣ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਐੱਸ.ਜੀ.ਪੀ.ਸੀ ਪਹਿਲਾ ਹੀ ਆਪਣਾ ਵਿਰੋਧ ਦਰਜ ਕਰਵਾ ਚੁੱਕੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …