14 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਜਲੰਧਰ ‘ਚ ਸਮਾਗਮ ਦੌਰਾਨ ਦੇਣਗੇ ਸਰਟੀਫਿਕੇਟ
ਚੰਡੀਗੜ•/ਬਿਊਰੋ ਨਿਊਜ਼
ਕਿਸਾਨਾਂ ਤੋਂ ਬਾਅਦ ਪੰਜਾਬ ਸਰਕਾਰ ਹੁਣ ਅਨੁਸੂਚਿਤ ਅਤੇ ਪੱਛੜੇ ਵਰਗ ਦੇ ਲੋਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ ਕਰੇਗੀ। 14 ਅਪ੍ਰੈਲ ਨੂੰ ਜਲੰਧਰ ਵਿੱਚ ਸਮਾਗਮ ਕਰਕੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਦਿੱਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਜਲੰਧਰ ਵਿੱਚ ਰਾਜ ਪੱਧਰੀ ਸਮਾਗਮ ਕਰਕੇ ਕਰਜ਼ਾ ਮਾਫੀ ਦੇ ਸਰਟੀਫਕੇਟ ਵੰਡੇ ਜਾਣਗੇ । ਇਹ ਉਹ ਕਰਜ਼ਾ ਹੈ ਜਿਹੜਾ ਕਾਰਪੋਰੇਸ਼ਨਾਂ ਤੋਂ ਲਿਆ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਜ਼ਾ ਮਾਫੀ ਦੇ ਸਰਟੀਫਿਕੇਟ ਖੁਦ ਜਾਰੀ ਕਰਨਗੇ । ਪੰਜਾਬ ਸਰਕਾਰ ਵੱਲੋਂ 14208 ਐੱਸ ਸੀ ਅਤੇ 1630 ਬੀਸੀ ਵਰਗ ਨਾਲ ਸਬੰਧਤ ਵਿਅਕਤੀਆਂ ਦੇ ਕਰਜ਼ੇ ਮਾਫ਼ ਹੋਣੇ ਹਨ। ਧਰਮਸੋਤ ਨੇ ਦੱਸਿਆ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਵੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਮੁਆਫ਼ ਕਰੇਗੀ ।
Check Also
ਚੰਡੀਗੜ੍ਹ ਏਅਰਪੋਰਟ ਤੋਂ ਅੱਧੀ ਰਾਤ ਤੋਂ ਬਾਅਦ ਤੇ ਸਵੇਰੇ 5 ਵਜੇ ਤੋਂ ਪਹਿਲਾਂ ਨਹੀਂ ਉਡੇਗੀ ਕੋਈ ਉਡਾਨ
ਆਬੂਧਾਬੀ ਲਈ ਵੀ ਨਵਾਂ ਸ਼ਡਿਊਲ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ …