8.2 C
Toronto
Wednesday, May 13, 2026
spot_img
Homeਪੰਜਾਬਸੁਖਪਾਲ ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ•ੀ ਚਿੱਠੀ

ਸੁਖਪਾਲ ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ•ੀ ਚਿੱਠੀ

ਯਾਦ ਦਿਵਾਈ ਗੁਟਕਾ ਸਾਹਿਬ ਹੱਥ ‘ਚ ਫੜ ਕੇ ਚੁੱਕੀ ਸਹੁੰ
ਚੰਡੀਗੜ•/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਹੈ। ਖਹਿਰਾ ਨੇ ਚਿੱਠੀ ਵਿਚ ਉਹ ਵਾਅਦਾ ਯਾਦ ਕਰਵਾਇਆ ਹੈ ਜਿਸ ਵਿਚ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ 4 ਹਫਤਿਆਂ ਦੇ ਅੰਦਰ-ਅੰਦਰ ਸੂਬੇ ਵਿਚੋਂ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ। ਖਹਿਰਾ ਨੇ ਨਸ਼ਾ ਮਾਮਲੇ ਵਿਚ ਵੱਡੀਆਂ ਮੱਛੀਆਂ ਨੂੰ ਵੀ ਫੜਨ ਦੀ ਅਪੀਲ ਕੀਤੀ ਹੈ।
ਖਹਿਰਾ ਨੇ ਮੁੱਖ ਮੰਤਰੀ ਨੂੰ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਨਾ ਕਰਨ ‘ਤੇ ਵੀ ਸਵਾਲ ਕੀਤਾ ਹੈ। ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੁਲਿਸ ਅਫਸਰ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿਚ ਸਾਫ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਕਾਫੀ ਸਬੂਤ ਉਨ•ਾਂ ਦੇ ਖਿਲਾਫ ਹਨ।

RELATED ARTICLES
POPULAR POSTS