4 C
Toronto
Saturday, November 8, 2025
spot_img
Homeਪੰਜਾਬਚੰਡੀਗੜ• 'ਚ ਧਰਨੇ ਤੋਂ ਪਰਤਦੇ ਸਮੇਂ ਸੜਕ ਹਾਦਸੇ 'ਚ ਮਾਰੇ ਗਏ ਦੋ...

ਚੰਡੀਗੜ• ‘ਚ ਧਰਨੇ ਤੋਂ ਪਰਤਦੇ ਸਮੇਂ ਸੜਕ ਹਾਦਸੇ ‘ਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ 10 10 ਲੱਖ ਰੁਪਏ


ਮ੍ਰਿਤਕ ਕਿਸਾਨਾਂ ਦੀਆਂ ਦੇਹਾਂ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ‘ਚ ਲਿਜਾਇਆ ਗਿਆ
ਪਟਿਆਲਾ/ਬਿਊਰੋ ਨਿਊਜ਼
ਲੰਘੇ ਦਿਨੀਂ ਚੰਡੀਗੜ• ‘ਚ ਧਰਨੇ ਤੋਂ ਪਰਤ ਰਹੇ ਦੋ ਕਿਸਾਨਾਂ ਦੀ ਪੰਜਾਬ ਵਿਚ ਵੱਖ ਵੱਖ ਸੜਕ ਹਾਦਸਿਆਂ ਵਿਚ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਸੀ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕਿਸਾਨਾਂ ਦਾ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਮੁਆਵਜ਼ਾ ਨਹੀਂ ਮਿਲ ਜਾਂਦਾ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਪਰਿਵਾਰਾਂ ਨੂੰ 10 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਇਸ ਤੋਂ ਬਾਅਦ ਅੱਜ ਇਨ•ਾਂ ਕਿਸਾਨਾਂ ਨੂੰ ਪਟਿਆਲਾ ਦੇ ਮੁਰਦਾਘਰ ਵਿਚੋਂ ਲਿਜਾਉਣ ਸਮੇਂ ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਗਿਆ ਤੇ ਕਿਸਾਨਾਂ ਦਾ ਕਹਿਣਾ ਸੀ ਕਿ ਮ੍ਰਿਤਕ ਕਿਸਾਨ ਸਾਡੇ ਲਈ ਸ਼ਹੀਦ ਹਨ, ਜਿਨ•ਾਂ ਨੂੰ ਗਜ ਵੱਜ ਕੇ ਲਿਜਾਇਆ ਜਾਵੇਗਾ। ਇਨ•ਾਂ ਮ੍ਰਿਤਕ ਕਿਸਾਨਾਂ ਦਾ ਅੱਜ ਸਸਕਾਰ ਵੀ ਕਰ ਦਿੱਤਾ ਗਿਆ। ਇਹ ਕਿਸਾਨ ਮਾਨਸਾ ਜ਼ਿਲ•ੇ ਦੇ ਪਿੰਡ ਖੀਵਾ ਕਲਾਂ ਦੇ ਸੁਰਜੀਤ ਸਿੰਘ ਅਤੇ ਪਿੰਡ ਕਾਹਨਗੜ• ਦੇ ਅਜਮੇਰ ਸਿੰਘ ਸਨ।

RELATED ARTICLES
POPULAR POSTS