Breaking News
Home / ਭਾਰਤ / ਕੇਜਰੀਵਾਲ ਨੇ ਕੁਮਾਰ ਵਿਸ਼ਵਾਸ ਕੋਲੋਂ ਰਾਜਸਥਾਨ ਦੀ ਪ੍ਰਧਾਨਗੀ ਖੋਹੀ

ਕੇਜਰੀਵਾਲ ਨੇ ਕੁਮਾਰ ਵਿਸ਼ਵਾਸ ਕੋਲੋਂ ਰਾਜਸਥਾਨ ਦੀ ਪ੍ਰਧਾਨਗੀ ਖੋਹੀ


ਪਿਛਲੇ ਕਈ ਮਹੀਨਿਆਂ ਤੋਂ ਦੋਵਾਂ ਵਿਚਕਾਰ ਚੱਲ ਰਹੀ ਸੀ ਖਿੱਚੋਤਾਣ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਕੁਮਾਰ ਵਿਸ਼ਵਾਸ ਦੇ ਬਾਗ਼ੀਪੁਣੇ ਤੋਂ ਬਾਅਦ ਪਾਰਟੀ ਨੇ ਉਸ ਨੂੰ ਰਾਜਸਥਾਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਹ ਜ਼ਿੰਮੇਵਾਰੀ ਉਨ•ਾਂ ਨੂੰ ਪਿਛਲੇ ਸਾਲ ਮਈ ਮਹੀਨੇ ਵਿਚ ਦਿੱਤੀ ਗਈ ਸੀ। ਰਾਜ ਸਭਾ ਨਾ ਭੇਜੇ ਜਾਣ ਤੋਂ ਖ਼ਫਾ ਕੁਮਾਰ ਵਿਸ਼ਵਾਸ ਨੇ ਕੁਝ ਮਹੀਨੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਿਆ ਸੀ।
ਦੋਵਾਂ ਆਗੂਆਂ ਵਿੱਚ ਕਾਫ਼ੀ ਸਮੇਂ ਤੋਂ ਮਤਭੇਦ ਚੱਲ ਰਿਹਾ ਹੈ। ਚੋਣ ਪ੍ਰਚਾਰ ਤੋਂ ਲੈ ਕੇ ਕੌਮੀ ਮੁੱਦਿਆਂ ‘ਤੇ ਵਿਚਾਰਾਂ ਤਕ ਦੋਵੇਂ ਕਈ ਵਾਰ ਆਹਮੋ-ਸਾਹਮਣੇ ਹੋ ਚੁੱਕੇ ਹਨ। ਹਾਲ ਹੀ ਵਿੱਚ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ‘ਆਪ’ ਦੇ ਹੋਰ ਵੱਡੇ ਆਗੂਆਂ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ, ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਆਗੂਆਂ ਤੋਂ ਮਾਣਹਾਨੀ ਦੇ ਮਾਮਲੇ ਵਿੱਚ ਮਾਫ਼ੀ ਮੰਗੀ ਤਾਂ ਕੁਮਾਰ ਵਿਸ਼ਵਾਸ ਨੇ ਇਸ ਤੋਂ ਇਨਕਾਰ ਕਰ ਦਿੱਤਾ। ਚੇਤੇ ਰਹੇ ਕਿ ਕੁਮਾਰ ਵਿਸ਼ਵਾਸ ‘ਤੇ ਵੀ ਮਾਣਹਾਨੀ ਦਾ ਕੇਸ ਦਰਜ ਹੈ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …