5.8 C
Toronto
Saturday, November 8, 2025
spot_img
Homeਭਾਰਤਅਲਜੀਰੀਆ ਵਿਚ ਫੌਜ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ

ਅਲਜੀਰੀਆ ਵਿਚ ਫੌਜ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ

ਮ੍ਰਿਤਕਾਂ ਦੀ ਗਿਣਤੀ 257 ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰੀ ਅਲਜੀਰੀਆ ਵਿਚ ਅੱਜ ਫੌਜ ਦਾ ਇਕ ਜਹਾਜ਼ ਉਡਾਨ ਭਰਨ ਤੋਂ ਤੁਰੰਤ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਰੀਬ 257 ਸੁਰੱਖਿਆ ਕਰਮੀਆਂ ਦੇ ਮਾਰੇ ਜਾਣ ਦੀ ਖਬਰ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਡਾਕਟਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਅਲਜੀਰੀਆ ਦੇ ਰੱਖਿਆ ਮੰਤਰਾਲੇ ਵਲੋਂ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਹਾਦਸੇ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਸਥਾਨਕ ਸਮੇਂ ਮੁਤਾਬਕ ਸਵੇਰੇ 8 ਵਜੇ ਹਾਦਸਾਗ੍ਰਸਤ ਹੋਏ ਜਹਾਜ਼ ਵਿਚ ਆਧੁਨਿਕ ਹਥਿਆਰਾਂ ਨਾਲ ਲੈਸ 250 ਤੋਂ ਜ਼ਿਆਦਾ ਜਵਾਨ ਸਵਾਰ ਸਨ।
ਇਸੇ ਦੌਰਾਨ ਰੂਸ ਵਿਚ ਵੀ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਵਿਚ ਸਵਾਰ ਸਾਰੇ 6 ਵਿਅਕਤੀਆਂ ਦੀ ਮੌਤ ਹੋ ਗਈ।

RELATED ARTICLES
POPULAR POSTS