Breaking News
Home / ਪੰਜਾਬ / ਭਲਕੇ ਰਿਲੀਜ਼ ਹੋਵੇਗੀ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’

ਭਲਕੇ ਰਿਲੀਜ਼ ਹੋਵੇਗੀ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’

ਸ਼੍ਰੋਮਣੀ ਕਮੇਟੀ ਨੇ ਆਪਣੇ ਅਦਾਰੇ ਬੰਦ ਕਰਨ ਦਾ ਫੈਸਲਾ ਲੈ ਕੇ ਸਿੱਖ ਸੰਗਤਾਂ ਨੂੰ ਕਾਲੀਆਂ ਪੱਗਾਂ ਬੰਨ•ਣ ਦੀ ਕੀਤੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼
ਭਲਕੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਰਿਲੀਜ਼ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਨਾਲ ਸਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ਉਤੇ ਰੋਕ ਲਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਅਦਾਲਤ ਵੱਲੋਂ ਇਸ ‘ਤੇ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਇਸ ਫਿਲਮ ਦੇ ਰਿਲੀਜ਼ ਹੋਣ ‘ਤੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਭਲਕੇ 13 ਅਪ੍ਰੈਲ ਨੂੰ ਬੰਦ ਰੱਖੇ ਜਾਣਗੇ। ਉਨ•ਾਂ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਸੰਗਤਾਂ ਭਲਕੇ ਕਾਲੇ ਰੰਗ ਦੀਆਂ ਦਸਤਾਰਾਂ ਤੇ ਦੁਪੱਟੇ ਲੈ ਕੇ ਫਿਲਮ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਨ।
‘ਨਾਨਕ ਸ਼ਾਹ ਫ਼ਕੀਰ’ ਦੇ ਨਿਰਮਾਤਾ ਹਰਿੰਦਰ ਸਿੱਕਾ ਨੂੰ ਪੰਥ ‘ਚੋਂ ਛੇਕਿਆ
ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੋਇਆ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਸਿੱਖ ਧਰਮ ਵਿਚੋਂ ਛੇਕ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਇਹ ਫ਼ੈਸਲਾ ਲਿਆ ਗਿਆ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਕਾ ਨੂੰ ਗੁਰੂ ਨਾਨਕ ਦੇਵ ਜੀ ਤੇ ਉਨ•ਾਂ ਦੇ ਪਰਿਵਾਰਕ ਮੈਂਬਰਾਂ ਨੂੰ ਜੀਵਤ ਰੂਪ ਵਿੱਚ ਦਿਖਾਉਣ ਤੇ ਐਸਜੀਪੀਸੀ ਦੀ ਰੋਕ ਦੇ ਬਾਵਜੂਦ ਕਾਨੂੰਨ ਦਾ ਸਹਾਰਾ ਲੈ ਕੇ ਫ਼ਿਲਮ ਰਿਲੀਜ਼ ਕਰਨ ਲਈ ਬਜ਼ਿੱਦ ਰਹਿਣ ਕਰਕੇ ਇਹ ਸਜ਼ਾ ਦਿੱਤੀ ਗਈ ਹੈ।
ਸਿੱਕਾ ਨੇ ਆਪਣੀ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਮਨਜ਼ੂਰੀ ਤੇ ਫਿਰ ਰੋਕ ਲਾਉਣ ਤੋਂ ਬਾਅਦ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਫ਼ਿਲਮ ਨੂੰ ਪੂਰੇ ਭਾਰਤ ਵਿੱਚ ਰਿਲੀਜ਼ ਕਰਨ ਦੀ ਖੁੱਲ• ਦਿੱਤੀ ਤੇ ਸਾਰੇ ਸੂਬਿਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ ਵੀ ਦਿੱਤੇ। ਹਾਲਾਂਕਿ, ਪ੍ਰੋਡਿਊਸਰ ਸਿੱਕਾ ਨੇ ਆਪਣੀ ਪਟੀਸ਼ਨ ਵਿੱਚ ਪੰਜਾਬ ਤੋਂ ਇਲਾਵਾ ਬਾਕੀ ਭਾਰਤ ਵਿੱਚ ਫ਼ਿਲਮ ਜਾਰੀ ਕਰਵਾਉਣ ਦੀ ਖੁੱਲ• ਮੰਗੀ ਸੀ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …