ਪੀੜਤ ਪਰਿਵਾਰ ਨੇ ਸਿੱਧੂ ਦੀ ਸਜ਼ਾ ਵਧਾਉਣ ਲਈ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ
ਨਵੀਂ ਦਿੱਲੀ/ਬਿਊਰੋ ਨਿਊਜ਼
1988 ਦੇ ਇੱਕ ਸੜਕੀ ਝਗੜੇ ਦੇ ਮਾਮਲੇ ਵਿਚ ਪੀੜਿਤ ਪਰਿਵਾਰ ਨੇ ਸੁਪਰੀਮ ਕੋਰਟ ਕੋਲੋਂ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਵੱਲੋਂ ਸੁਣਾਈ ਗਈ ਤਿੰਨ ਸਾਲ ਦੀ ਸਜ਼ਾ ਵਧਾਉਣ ਦੀ ਅਪੀਲ ਕੀਤੀ ਹੈ। ਜਦਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਨਵਜੋਤ ਸਿੱਧੂ ਦੀ ਤਿੰਨ ਸਾਲ ਦੀ ਸਜ਼ਾ ਹੀ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 1988 ਦੇ ਸੜਕੀ ਝਗੜੇ ਦੇ ਮਾਮਲੇ ਵਿਚ ਸਾਲ 2006 ਵਿਚ ਹਾਈਕੋਰਟ ਨੇ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਖਿਲਾਫ ਸਿੱਧੂ ਨੇ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ। ਹੁਣ ਇਸ ਮਾਮਲੇ ‘ਤੇ ਸੁਣਵਾਈ ਮੰਗਲਵਾਰ ਨੂੰ ਹੋਣੀ ਹੈ। ਇਸ ਮਾਮਲੇ ਵਿਚ ਗੁਰਨਾਮ ਸਿੰਘ ਦੇ ਪੀੜਤ ਪਰਿਵਾਰ ਨੇ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਹੈ ਕਿ ਸਿੱਧੂ ਨੂੰ ਮਿਲੀ ਤਿੰਨ ਸਾਲ ਦੀ ਸਜ਼ਾ ਘੱਟ ਹੈ ਉਸ ‘ਚ ਵਾਧਾ ਕੀਤਾ ਜਾਵੇ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …