ਪ੍ਰਧਾਨ ਮੰਤਰੀ ਸਮੇਤ ਮੰਤਰੀ ਤੇ ਸੰਸਦ ਮੈਂਬਰ ਵੀ ਬੈਠੇ ਭੁੱਖ ਹੜਤਾਲ ‘ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਹੁਣ ਤੱਕ ਸੱਤਾ ਦਾ ਵਿਰੋਧ ਕਰਨ ਵਾਲੇ ਲੋਕਾਂ ਦਾ ਅਹਿਮ ਹਥਿਆਰ ਭੁੱਖ-ਹੜਤਾਲ ਹੁੰਦੀ ਸੀ, ਪਰ ਅੱਜ ਮੋਦੀ ਸਰਕਾਰ ਹੀ ਭੁੱਖ ਹੜਤਾਲ ‘ਤੇ ਬੈਠ ਗਈ। ਸੰਸਦ ਦਾ ਬਜਟ ਸੈਸ਼ਨ ਸਮਾਪਤ ਹੋਣ ‘ਤੇ ਵਿਰੋਧੀ ਧਿਰ ਤੋਂ ਨਾਰਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਕਈ ਮੰਤਰੀ ਅਤੇ ਸੰਸਦ ਮੈਂਬਰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਭੁੱਖ ਹੜਤਾਲ ‘ਤੇ ਬੈਠੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੁੱਖ ਹੜਤਾਲ ਦੌਰਾਨ ਹੀ ਚੇਨਈ ਵਿਚ ਡਿਫੈਂਸ ਐਕਸਪੋ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਭਾਜਪਾ ਪ੍ਰਧਾਨ ਅਮਿਤ ਸ਼ਾਹ ਕਰਨਾਟਕ ਦੇ ਹੁਬਲੀ ਵਿਚ ਭੁੱਖ ਹੜਤਾਲ ‘ਤੇ ਬੈਠੇ। ਮੁੰਬਈ ਵਿਚ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ ਸੰਸਦ ਨੂੰ ਚੱਲਣ ਨਹੀਂ ਦਿੱਤਾ, ਜਿਸ ਕਾਰਨ ਸਾਨੂੰ ਭੁੱਖ ਹੜਤਾਲ ਕਰਨੀ ਪੈ ਰਹੀ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਾਡੀ ਭੁੱਖ ਹੜਤਾਲ ਅਸਲੀ ਹੈ, ਛੋਲੇ ਭਟੂਰਿਆਂ ਵਾਲੀ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਗਰਸ ਵਲੋਂ ਵੀ ਭੁੱਖ ਹੜਤਾਲ ਕੀਤੀ ਗਈ ਸੀ, ਪਰ ਉਹ ਛੋਲੇ ਭਟੂਰੇ ਖਾ ਕੇ ਭੁੱਖ ਹੜਤਾਲ ‘ਤੇ ਬੈਠੇ ਸਨ। ਕਾਂਗਰਸੀਆਂ ਦੀ ਛੋਲੇ ਭਟੂਰੇ ਖਾਂਦਿਆਂ ਦੀ ਫੋਟੋ ਵੀ ਵਾਇਰਲ ਹੋ ਗਈ ਸੀ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …