ਸਿਆਸੀ ਪਾਰਟੀਆਂ ਨੇ ਇਕ ਦੂਜੇ ‘ਤੇ ਕੀਤੀ ਦੂਸ਼ਣਬਾਜ਼ੀ
ਪਾਣੀਆਂ ਦੇ ਮਾਮਲੇ ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ
ਕਿਹਾ, ਪਾਣੀਆਂ ਦੇ ਪਹਿਲਾ ਹੱਕ ਪੰਜਾਬ ਦਾ
ਤਲਵੰਡੀ ਸਾਬੋ/ਬਿਊਰੋ ਨਿਊਜ਼
ਅੱਜ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੌਕੇ ਸਿਆਸੀ ਪਾਰਟੀਆਂ ਵਲੋਂ ਕਾਨਫਰੰਸਾਂ ਕੀਤੀਆਂ ਗਈਆਂ। ਅਕਾਲੀ ਦਲ ਦੀ ਕਾਨਫਰੰਸ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਅਕਾਲੀ ਦਲ ਵਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖੇ ਹਮਲੇ ਕੀਤੇ ਗਏ।
ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਾਣੀਆਂ ਦੇ ਮਾਮਲੇ ‘ਤੇ ਬੋਲਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪਾਣੀ ਪੰਜਾਬ ਦੀ ਜਿੰਦ ਜਾਨ ਹਨ ਅਤੇ ਉਹ ਪੰਜਾਬ ਦੇ ਪਾਣੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਜਾਣ ਦੇਣਗੇ। ਉਨ੍ਹਾਂ ਕਿਹਾ ਕਿ ਸਿਰਫ ਪੰਜਾਬੀ ਹੀ ਹਨ ਜਿਨ੍ਹਾਂ ਦਾ ਦੇਸ਼ ਦੀ ਆਜ਼ਾਦੀ ਵਿਚ ਵੱਡਾ ਯੋਗਦਾਨ ਰਿਹਾ ਹੈ ਅਤੇ ਪੰਜਾਬ ਦੇ ਪਾਣੀਆਂ ‘ਤੇ ਪਹਿਲਾ ਹੱਕ ਪੰਜਾਬੀਆਂ ਦਾ ਹੀ ਹੈ।
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਸਬੰਧੀ ਕਿਹਾ ਕਿ ਨਵੀਆਂ ਪਾਰਟੀਆਂ ਦੀ ਪੰਜਾਬ ਵਿਚ ਕੋਈ ਹੋਂਦ ਨਹੀਂ ਹੈ ਅਤੇ ਇਹ ਅਕਾਲੀ ਦਲ ਦਾ ਮੁਕਾਬਲਾ ਨਹੀਂ ਕਰ ਸਕਦੀ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਝੂਠੇ ਪ੍ਰਚਾਰ ਕਰਕੇ ਪੰਜਾਬ ਨੂੰ ਬਦਨਾਮ ਕਰ ਰਹੇ ਹਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …