Breaking News
Home / ਪੰਜਾਬ / ਸਮੁੱਚੇ ਦੇਸ਼ ਅਤੇ ਵਿਦੇਸ਼ਾਂ ‘ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਸਮੁੱਚੇ ਦੇਸ਼ ਅਤੇ ਵਿਦੇਸ਼ਾਂ ‘ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

6ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਵੱਖ-ਵੱਖ ਗੁਰਦੁਆਰਿਆਂ ‘ਚ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਸਮੁੱਚੇ ਦੇਸ਼ ਅਤੇ ਵਿਦੇਸ਼ਾਂ ਵਿਚ ਵਿਸਾਖੀ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਅੱਜ ਵੱਖ-ਵੱਖ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰਾਂ ‘ਚ ਇਸ਼ਨਾਨ ਕੀਤੇ। ਇਸ ਮੌਕੇ ਢਾਡੀ ਅਤੇ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਤੇ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ। ਅੱਜ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਹੋਰ ਸਾਰੇ ਗੁਰਦੁਆਰਿਆਂ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਆਪਣਾ ਜੀਵਨ ਸਫਲਾ ਕੀਤਾ। ਵਿਦੇਸ਼ਾਂ ਵਿਚ ਵੀ ਵਿਸਾਖੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਉਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ ਅਤੇ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …