ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰੀ ਅਲਜੀਰੀਆ ਵਿਚ ਫੌਜ ਦਾ ਇਕ ਜਹਾਜ਼ ਉਡਾਨ ਭਰਨ ਤੋਂ ਤੁਰੰਤ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਰੀਬ 257 ਸੁਰੱਖਿਆ ਕਰਮੀਆਂ ਦੇ ਮਾਰੇ ਜਾਣ ਦੀ ਖਬਰ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਡਾਕਟਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਅਲਜੀਰੀਆ ਦੇ ਰੱਖਿਆ ਮੰਤਰਾਲੇ ਵਲੋਂ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਹਾਦਸੇ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਸਥਾਨਕ ਸਮੇਂ ਮੁਤਾਬਕ ਸਵੇਰੇ 8 ਵਜੇ ਹਾਦਸਾਗ੍ਰਸਤ ਹੋਏ ਜਹਾਜ਼ ਵਿਚ ਆਧੁਨਿਕ ਹਥਿਆਰਾਂ ਨਾਲ ਲੈਸ 250 ਤੋਂ ਜ਼ਿਆਦਾ ਜਵਾਨ ਸਵਾਰ ਸਨ। ਇਸੇ ਦੌਰਾਨ ਰੂਸ ਵਿਚ ਵੀ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਵਿਚ ਸਵਾਰ ਸਾਰੇ 6 ਵਿਅਕਤੀਆਂ ਦੀ ਮੌਤ ਹੋ ਗਈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …