ਟੋਰਾਂਟੋ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਅਪ੍ਰੈਲ ਸਮਾਗ਼ਮ 15 ਅਪ੍ਰੈਲ ਦਿਨ ਐਤਵਾਰ ਨੂੰ ਨਿਸਚਿਤ ਸਥਾਨ ਭਾਵ 2250 ਬੋਵੇਅਰਡ ਡਰਾਈਵ (ਈਸਟ) ਸਥਿਤ ਹੋਮਲਾਈਫ਼ ਰਿਆਲਟੀ ਆਫ਼ਿਸ ਦੇ ਮੀਟਿੰਗ-ਹਾਲ (ਬੇਸਮੈਂਟ) ਵਿਖੇ ਬਾਅਦ ਦੁਪਹਿਰ 2.00 ਵਜੇ ਤੋਂ 5.00 ਵਜੇ ਤੱਕ ਹੋਵੇਗਾ।ਇਸ ਸਮਾਗ਼ਮ ਵਿਚ ਸਭਾ ਦੇ ਤਿੰਨ ਮੈਂਬਰਾਂ ਕਰਨ ਅਜਾਇਬ ਸਿੰਘ ਸੰਘਾ, ਤਲਵਿੰਦਰ ਸਿੰਘ ਮੰਡ ਅਤੇ ਪ੍ਰੋ. ਜਗੀਰ ਸਿੰਘ ਕਾਹਲੋਂ ਜੋ ਪਿਛਲੇ ਹਫ਼ਤੇ ਹੀ ਪੰਜਾਬ ਤੋਂ ਪਰਤੇ ਹਨ, ਨਾਲ ਉਨ੍ਹਾਂ ਦੀਆਂ ਪੰਜਾਬ ਵਿਚ ਸਾਹਿਤਕ ਸਰਗ਼ਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਏਗਾ। ਉਪਰੰਤ, ਕਵੀ ਦਰਬਾਰ ਹੋਵੇਗਾ ਜਿਸ ਵਿਚ ਕਈ ਅਤੇ ਗਾਇਕ ਆਪਣੀਆਂ ਕਵਿਤਾਵਾਂ ਤੇ ਗੀਤ ਪੇਸ਼ ਕਰਨਗੇ।ਸਾਰੇ ਮੈਂਬਰਾਂ ਤੇ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਸਮੇਂ ਸਿਰ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 647-567-9128, 905-497-1216 ਜਾਂ 416-904-3500 ‘ਤੇ ਫ਼ੋਨ ਕੀਤਾ ਜਾ ਸਕਦਾ ਹੈ।
Check Also
ਸਿੱਖ ਚਿੰਤਕ ਭਾਈ ਹਰਪਾਲ ਸਿੰਘ ਲੱਖਾ ਦਾ ਪੰਥਕ ਸਨਮਾਨਾਂ ਤੇ ਜੈਕਾਰਿਆ ਨਾਲ ਹੋਇਆ ਸਸਕਾਰ
ਕੈਨੇਡਾ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਪੰਥਕ ਵਿਦਵਾਨ ਨੂੰ ਭਾਵ-ਭਿੰਨੀ ਸ਼ਰਧਾਂਜਲੀ ਐਬਸਫੋਰਡ/ਬਿਊਰੋ ਨਿਊਜ਼ : ਸਿੱਖ ਵਿਦਵਾਨ …