Breaking News
Home / ਪੰਜਾਬ / ਅੰਮ੍ਰਿਤਸਰ ‘ਚ ਬਣੇਗੀ ਡਾ. ਮਨਮੋਹਨ ਸਿੰਘ ਅੰਤਰਰਾਸ਼ਟਰੀ ਡਿਜੀਟਲ ਲਾਇਬ੍ਰੇਰੀ

ਅੰਮ੍ਰਿਤਸਰ ‘ਚ ਬਣੇਗੀ ਡਾ. ਮਨਮੋਹਨ ਸਿੰਘ ਅੰਤਰਰਾਸ਼ਟਰੀ ਡਿਜੀਟਲ ਲਾਇਬ੍ਰੇਰੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਡਾ. ਮਨਮੋਹਨ ਸਿੰਘ ਅੰਤਰਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਨੂੰ ਅੰਮ੍ਰਿਤਸਰ ਵਿੱਚ ਸਥਾਪਿਤ ਕਰਨ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਰਾਇ ਲਈ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਇਸ ਲਾਇਬ੍ਰੇਰੀ ઠਦੀ ਸਥਾਪਨਾ ਦੇ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ ਤੇ ਨਾਲ ਹੀ ਉਨ੍ਹਾਂ ਨੇ ਇਸ ਲਾਇਬ੍ਰੇਰੀ ਲਈ ਆਪਣਾ ਸਾਰਾ ਖੋਜ ਕਾਰਜ ਸਾਂਝਾ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਖ਼ੁਦ ਇਸ ਲਾਇਬ੍ਰੇਰੀ ਦਾ ਖਾਕਾ ਪੰਜਾਬ ਸਰਕਾਰ ਨੂੰ ਭੇਜਣ ਲਈ ਵੀ ਸਹਿਮਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਅੰਮ੍ਰਿਤਸਰ ਨਾਲ ਗੂੜ੍ਹਾ ਸਬੰਧ ਹੈ। ਉਨ੍ਹਾਂ ਨੇ ਇੱਥੇ ਰਹਿ ਕੇ ਮੁਢਲੀ ਸਿੱਖਿਆ ਪ੍ਰਾਪਤ ਕਰਕੇ ਅੰਤਰਰਾਸ਼ਟਰੀ ਪ੍ਰਸਿੱਧੀ ਹਾਸਲ ਕੀਤੀ। ਔਜਲਾ ਨੇ ਕਿਹਾ ਕਿ ਇਸ ਲਾਇਬ੍ਰੇਰੀ ਸਬੰਧੀ ਉਹ ਛੇਤੀ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਗੇ ਤੇ ਇਸ ਪ੍ਰੋਜੈਕਟ ਨੂੰ ਸਰਕਾਰ ਕੋਲੋਂ ਪ੍ਰਵਾਨ ਕਰਵਾ ਕੇ ਇਸ ਨੂੰ ਜੰਗੀ ਪੱਧਰ ‘ਤੇ ਮੁਕੰਮਲ ਕਰਨ ਦੀ ਕੋਸ਼ਿਸ਼ ਕਰਨਗੇ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …