ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਹੈ। ਖਹਿਰਾ ਨੇ ਚਿੱਠੀ ਵਿਚ ਉਹ ਵਾਅਦਾ ਯਾਦ ਕਰਵਾਇਆ ਹੈ ਜਿਸ ਵਿਚ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ 4 ਹਫਤਿਆਂ ਦੇ ਅੰਦਰ-ਅੰਦਰ ਸੂਬੇ ਵਿਚੋਂ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ। ਖਹਿਰਾ ਨੇ ਨਸ਼ਾ ਮਾਮਲੇ ਵਿਚ ਵੱਡੀਆਂ ਮੱਛੀਆਂ ਨੂੰ ਵੀ ਫੜਨ ਦੀ ਅਪੀਲ ਕੀਤੀ ਹੈ। ਖਹਿਰਾ ਨੇ ਮੁੱਖ ਮੰਤਰੀ ਨੂੰ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਨਾ ਕਰਨ ‘ਤੇ ਵੀ ਸਵਾਲ ਕੀਤਾ ਹੈ। ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੁਲਿਸ ਅਫਸਰ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿਚ ਸਾਫ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਕਾਫੀ ਸਬੂਤ ਉਨ੍ਹਾਂ ਦੇ ਖਿਲਾਫ ਹਨ।
‘ਆਪ’ ਖਾਲਸਾ ਸਾਜਨਾ ਦਿਵਸ ਮੌਕੇ ਤਲਵੰਡੀ ਸਾਬੋ ‘ਚ ਨਹੀਂ ਕਰੇਗੀ ਸਿਆਸੀ ਕਾਨਫਰੰਸ
ਚੰਡੀਗੜ੍ਹ : ਆਮ ਆਦਮੀ ਪਾਰਟੀ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਲੱਖਣ ਪਹਿਲ ਕਰਨ ਜਾ ਰਹੀ ਹੈ। ਦੂਜੀਆਂ ਸਿਆਸੀ ਪਾਰਟੀਆਂ ਤੋਂ ਉਲਟ ‘ਆਪ’ ਕੋਈ ਕਾਨਫਰੰਸ ਨਹੀਂ ਕਰੇਗੀ ਸਗੋਂ ਲੋਕ ਸੇਵਾ ਕਰਕੇ ਵਿਲੱਖਣ ਸੰਦੇਸ਼ ਦੇਵੇਗੀ। ‘ਆਪ’ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਲਈ ਮੈਡੀਕਲ ਕੈਂਪ, ਛਬੀਲਾਂ ਦੀ ਸੇਵਾ ਤੇ ਸਾਫ਼ ਸਫ਼ਾਈ ਲਈ ਝਾੜੂ ਚਲਾ ਕੇ ‘ਸੇਵਾ ਦਾ ਸੰਦੇਸ਼’ ਦੇਵੇਗੀ। ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਵੀਰ ਸਿੰਘ ਨੇ ਦੱਸਿਆ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਅਰਦਾਸ ਕਰ ਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲੈਣਗੇ।
Home / ਪੰਜਾਬ / ਸੁਖਪਾਲ ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ੍ਹੀ ਚਿੱਠੀਯਾਦ ਦਿਵਾਈ ਗੁਟਕਾ ਸਾਹਿਬ ਹੱਥ ‘ਚ ਫੜ ਕੇ ਚੁੱਕੀ ਸਹੁੰ
Check Also
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਖੰਨਾ ’ਚ ਹੋਈ ਅਹਿਮ ਮੀਟਿੰਗ
ਪੰਧੇਰ ਬੋਲੇ : ਮੁੱਖ ਮੰਤਰੀ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦਾ ਵਿਰੋਧ ਰਹੇਗਾ ਜਾਰੀ ਖੰਨਾ/ਬਿਊਰੋ ਨਿਊਜ਼ …