ਕਿਹਾ, ਲੌਂਗੋਵਾਲ ਨੇ ਡੇਰਿਆਂ ‘ਚ ਮੱਥੇ ਟੇਕ ਕੌਮ ਨੂੰ ਢਾਹ ਲਾਈ
ਪਟਿਆਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ 523 ਮੁਲਾਜ਼ਮ ਬਰਖਾਸਤ ਕਰਨ ਮਗਰੋਂ ਵਿਵਾਦ ਗਰਮਾਉਂਦਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਇਸ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਕਿਰਦਾਰ ਉੱਪਰ ਸਵਾਲ ਉਠਾਏ ਹਨ। ਬਡੂੰਗਰ ਹੋਰਾਂ ਨੇ ਕਿਹਾ ਕਿ ਡੇਰਿਆਂ ਵਿੱਚ ਜਾਂ ਗੁਰਬਾਣੀ ਦੀਆਂ ਤੁਕਾਂ ਤੋੜ-ਮਰੋੜ ਕੇ ਬੋਲਣ ਤੇ ਇਸਾਈਆਂ ਦੇ ਸਮਾਗਮ ਵਿੱਚ ਜਾ ਕੇ ਮੱਥੇ ਟੇਕ ਕੇ ਕੌਮ ਨੂੰ ਢਾਹ ਲਾਉਣ ਵਾਲੇ ਮੌਜੂਦਾ ਪ੍ਰਧਾਨ ਲੌਂਗੋਵਾਲ ਨੂੰ ਅਜਿਹੇ ਦੋਸ਼ ਲਾਉਣਾ ਸ਼ੋਭਾ ਨਹੀਂ ਦਿੰਦਾ। ਇਹ ਪਹਿਲੀ ਵਾਰ ਹੈ ਕਿ ਬਡੂੰਗਰ ਮੌਜੂਦਾ ਪ੍ਰਧਾਨ ਭਾਈ ਲੌਂਗੋਵਾਲ ਖਿਲਾਫ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਰਤੀ ਲਈ ਕੋਈ ਨਿਯਮ ਹੀ ਨਹੀਂ ਬਣਾਏ ਗਏ ਤਾਂ ਨਿਯਮ ਛਿਕੇ ਟੰਗਣ ਦੀ ਕੋਈ ਤੁਕ ਹੀ ਨਹੀਂ। ਬਡੂੰਗਰ ਨੇ ਕਿਹਾ ਕਿ ਬੇਵਜ੍ਹਾ ਉਨ੍ਹਾਂ ਦੀ ਸ਼ਖਸੀਅਤ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …