5.1 C
Toronto
Friday, October 17, 2025
spot_img
HomeUncategorizedਜੰਮੂ ਕਸ਼ਮੀਰ ਦੇ ਹੰਦਵਾੜਾ 'ਚ ਫੌਜ ਦੀ ਫਾਇਰਿੰਗ ਦੌਰਾਨ ਮਰਨ ਵਾਲਿਆਂ ਦੀ...

ਜੰਮੂ ਕਸ਼ਮੀਰ ਦੇ ਹੰਦਵਾੜਾ ‘ਚ ਫੌਜ ਦੀ ਫਾਇਰਿੰਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋਈ

1ਵਾਦੀ ‘ਚ ਬਣਿਆ ਤਣਾਅ ਵਾਲਾ ਮਾਹੌਲ  
ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਹੰਦਵਾੜਾ ਵਿੱਚ ਫੌਜ ਦੀ ਫਾਇਰਿੰਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਇਸ ਘਟਨਾ ਮਗਰੋਂ ਵਾਦੀ ਵਿੱਚ ਇੱਕ ਵਾਰ ਫਿਰ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਲੰਘੇ ਕੱਲ੍ਹ ਹੋਈ ਘਟਨਾ ਤੋਂ ਬਾਅਦ ਅੱਜ ਕਸ਼ਮੀਰ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਕਾਫੀ ਹੁੰਗਾਰਾ ਮਿਲਿਆ। ਜਦੋਂ ਕਿ ਫੌਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅੱਜ ਰੱਖਿਆ ਮੰਤਰੀ ਮਨੋਹਰ ਪਰੀਕਰ ਨਾਲ ਮੁਲਾਕਾਤ ਕੀਤੀ। ਰੱਖਿਆ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਏਗੀ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਉੱਤਰੀ ਕਸ਼ਮੀਰ ਦੇ ਹੰਦਵਾੜਾ ਕਸਬੇ ਵਿੱਚ ਫ਼ੌਜ ਵੱਲੋਂ ਮੁਜ਼ਾਹਰਾਕਾਰੀਆਂ ਨੂੰ ਖਿੰਡਾਉਣ ਲਈ ਗੋਲੀ ਚਲਾਏ ਜਾਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਦੱਸਿਆ ਜਾਂਦਾ ਹੈ ਕਿ ਇਕ ਫ਼ੌਜੀ ਜਵਾਨ ਵੱਲੋਂ ਕਾਲਜ ਵਿਦਿਆਰਥਣ ਨਾਲ ਛੇੜਖ਼ਾਨੀ ਕੀਤੇ ਜਾਣ ਤੋਂ ਬਾਅਦ ਇਹ ਹਾਲਾਤ ਬਣੇ ਹਨ। ਜਦ ਕਿ ਪੀੜਤ ਲੜਕੀ ਦਾ ਬਿਆਨ ਆ ਰਿਹਾ ਹੈ ਕਿ ਕਿਸੇ ਵੀ ਫੌਜੀ ਜਵਾਨ ਨੇ ਛੇੜਖਾਨੀ ਨਹੀਂ ਕੀਤੀ ਹੈ। ਉਧਰ, ਫੌਜ ਦਾ ਕਹਿਣਾ ਹੈ ਅਜਿਹੀ ਕੋਈ ਗੱਲ ਨਹੀਂ ਹੋਈ। ਇਸ ਘਟਨਾ ਕਾਰਨ ਅੱਜ ਰੋਸ ਮੁਜ਼ਾਹਰੇ ਹੋਰ ਜ਼ੋਰ ਫੜ ਗਏ ਤੇ ਪ੍ਰਸ਼ਾਸਨ ਨੂੰ ਕਸਬੇ ਵਿੱਚ ਕਰਫ਼ਿਊ ਲਾਉਣਾ ਪਿਆ।

RELATED ARTICLES

POPULAR POSTS