ਰਾਜਨੀਤਕ ਕਰੀਅਰ ‘ਤੇ ਉਮਰ ਭਰ ਲਈ ਲਗਾਈ ਪਾਬੰਦੀ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਕਰਾਰਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ਰੀਫ ਦੇ ਰਾਜਨੀਤਕ ਕਰੀਅਰ ‘ਤੇ ਉਮਰ ਭਰ ਲਈ ਪਾਬੰਦੀ ਲਗਾਉਂਦੇ ਹੋਏ ਉਨ੍ਹਾਂ ਨੂੰ ਸਿਆਸਤ ਲਈ ਆਯੋਗ ਕਰਾਰ ਦਿੱਤਾ ਹੈ। ਅਦਾਲਤ ਦਾ ਇਹ ਇਤਿਹਾਸਕ ਫੈਸਲਾ ਪਾਕਿਸਤਾਨ ਦੇ ਇਤਿਹਾਸ ਨੂੰ ਬਦਲ ਦੇਵੇਗਾ। ਸੁਪਰੀਮ ਕੋਰਟ ਨੇ ਅੱਜ ਸੰਵਿਧਾਨ ਦੀ ਧਾਰਾ 62 (1) (ਐਫ) ਤਹਿਤ ਸ਼ਰੀਫ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਫੈਸਲੇ ਤੋਂ ਬਾਅਦ ਹੁਣ ਨਵਾਜ਼ ਸ਼ਰੀਫ ਕਿਸੇ ਵੀ ਰਾਜਨੀਤਕ ਅਹੁਦੇ ‘ਤੇ ਨਹੀਂ ਪਹੁੰਚ ਸਕਣਗੇ ਅਤੇ ਨਾ ਹੀ ਆਪਣੀ ਪਾਰਟੀ ਦੇ ਪ੍ਰਧਾਨ ਬਣ ਸਕਣਗੇ। ਜ਼ਿਕਰਯੋਗ ਹੈ ਕਿ ਪਨਾਮਾ ਪੇਪਰਜ਼ ਮਾਮਲੇ ਵਿਚ ਸੁਪਰੀਮ ਕੋਰਟ ਨੇ ਪਿਛਲੇ ਸਾਲ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਆਯੋਗ ਕਰਾਰ ਦਿੱਤਾ ਸੀ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …