ਸ੍ਰੀਦੇਵੀ ਨੂੰ ਸਰਵੋਤਮ ਅਦਾਕਾਰਾ ਅਤੇ ਵਿਨੋਦ ਖੰਨਾ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਮਿਲੇਗਾ ਸਨਮਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਦਿੱਲੀ ਵਿਚ 65ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਹੋ ਗਿਆ ਹੈ। ਇਸ ਸਾਲ ਰਾਸ਼ਟਰੀ ਫਿਲਮ ਪੁਰਸਕਾਰਾਂ ਵਿਚ ਸਰਬੋਤਮ ਅਦਾਕਾਰਾ ਦਾ ਐਵਾਰਡ ਮਰਹੂਮ ਅਦਾਕਾਰਾ ਸ੍ਰੀਦੇਵੀ ਨੂੰ ਦਿੱਤਾ ਗਿਆ ਹੈ। ਜਦਕਿ ਇਸ ਸਾਲ ਦਾ ਦਾਦਾ ਸਾਹਿਬ ਫਾਲਕੇ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਮਰਹੂਮ ਅਦਾਕਾਰ ਵਿਨੋਦ ਖੰਨਾ ਨੂੰ ਦਿੱਤਾ ਗਿਆ ਹੈ। ਸਰਬੋਤਮ ਹਿੰਦੀ ਫ਼ਿਲਮ ਦਾ ਪੁਰਸਕਾਰ ‘ਨਿਊਟਨ’ ਨੂੰ ਦਿੱਤਾ ਜਾਵੇਗਾ। ਐਸ ਐਸ ਰਾਜਮੌਲੀ ਦੀ ਫਿਲਮ ‘ਬਾਹੂਬਲੀ ਦ ਕਨਕਲੂਜਨ’ ਨੂੰ ਇਸ ਵਾਰ ਪਾਪੂਲਰ ਫਿਲਮਾਂ ਦੀ ਸ਼੍ਰੇਣੀ ਵਿਚ ਸਰਵੋਤਮ ਫਿਲਮ ਦੇ ਐਵਾਰਡ ਨਾਲ ਨਿਵਾਜਿਆ ਜਾਵੇਗਾ। ਰਾਸ਼ਟਰੀ ਫਿਲਮ ਪੁਰਸਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤਿੰਨ ਮਈ ਨੂੰ ਨਵੀਂ ਦਿੱਲੀ ਵਿਚ ਦੇਣਗੇ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …