ਕਿਹਾ, ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਜੱਲਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ।
ਜ਼ਿਕਰਯੋਗ ਹੈ ਕਿ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਸਥਿਤ ਜਲਿਆਂਵਾਲਾ ਬਾਗ ਵਿਚ ਜਨਰਲ ਡਾਇਰ ਨੇ ਕਈ ਮਾਸੂਮ ਤੇ ਨਿਹੱਥੇ ਲੋਕਾਂ ‘ਤੇ ਗੋਲੀਆਂ ਚਲਾਉਣ ਦਾ ਹੁਕਮ ਦਿੱਤਾ ਸੀ। ਇਸ ਦੌਰਾਨ ਕਈ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਕਾਂਡ ਤੋਂ ਬਾਅਦ ਹੀ ਦੇਸ਼ ਨੂੰ ਉਧਮ ਸਿੰਘ ਤੇ ਭਗਤ ਸਿੰਘ ਵਰਗੇ ਕ੍ਰਾਂਤੀਕਾਰੀ ਮਿਲੇ ਸਨ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …