ਬੁਲਾਉਣ ‘ਤੇ ਵੀ ਨਹੀਂ ਆ ਰਹੇ ਕੇਜਰੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਨਾਲੋਂ ਮੋਹ ਭੰਗ ਹੋ ਗਿਆ ਹੈ। ਇਹੀ ਕਾਰਨ ਹੈ ਕਿ ਹੁਣ ਉਨ੍ਹਾਂ ਨੇ ਪਾਰਟੀ ਪੱਧਰ ‘ਤੇ ਸੂਬੇ ਵਿਚ ਹੋਣ ਵਾਲੇ ਵੱਡੇ ਪ੍ਰੋਗਰਾਮਾਂ ਤੋਂ ਵੀ ਮੂੰਹ ਮੋੜਨਾ ਸ਼ੁਰੂ ਕਰ ਦਿੱਤਾ ਹੈ। ਕੇਜਰੀਵਾਲ ‘ਆਪ’ ਨੇਤਾਵਾਂ ਵਲੋਂ ਬੁਲਾਉਣ ਦੇ ਬਾਵਜੂਦ ਵੀ ਪੰਜਾਬ ਨਹੀਂ ਆ ਰਹੇ।
ਇਸੇ ਕਰਕੇ ਪਾਰਟੀ ਦੀ ਪੰਜਾਬ ਇਕਾਈ ਨੇ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਚ ਕਾਨਫਰੰਸ ਨਾ ਕਰਨ ਦਾ ਫੈਸਲਾ ਲਿਆ। ਹਾਲਾਂਕਿ ‘ਆਪ’ ਦੇ ਪੰਜਾਬ ਤੋਂ ਉਪ ਪ੍ਰਧਾਨ ਡਾ. ਬਲਬੀਰ ਸਿੰਘ ਦਾ ਕਹਿਣਾ ਸੀ ਕਿ ਕਾਨਫਰੰਸ ਦੀ ਬਜਾਏ ਪਾਰਟੀ ਦੇ ਵਿਧਾਇਕ ਅਤੇ ਨੇਤਾ ਗੁਰਦੁਆਰਾ ਸਾਹਿਬ ਜਾ ਕੇ ਮੱਥਾ ਟੇਕਣਗੇ। ਵਿਧਾਨ ਸਭਾ ਚੋਣਾਂ ਤੋਂ ਬਾਅਦ ਲੋਕ ਸਭਾ ਜ਼ਿਮਨੀ ਚੋਣ ਅਤੇ ਨਗਰ ਨਿਗਮ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਵਜੂਦ ਨੂੰ ਬਚਾਉਣ ਲਈ ਲੜਾਈ ਲੜ ਰਹੀ ਹੈ। ਇਸ ਸਭ ਦੇ ਚੱਲਦਿਆਂ ਪਾਰਟੀ ਆਗੂਆਂ ਵਿਚ ਤੇਜ਼ੀ ਨਾਲ ਫੁਟ ਵਧ ਰਹੀ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …