21.4 C
Toronto
Tuesday, September 15, 2026
spot_img
Homeਪੰਜਾਬਨਹੀਂ ਰੁਕ ਰਿਹਾ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ

ਨਹੀਂ ਰੁਕ ਰਿਹਾ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ

ਨਹੀਂ ਰੁਕ ਰਿਹਾ ਕਿਸਾਨ ਖੁਦਕੁਸ਼ੀਆਂ ਦਾ ਰੁਝਾਨਕਰਜ਼ੇ ਦੀ ਤੰਗੀ ਕਰਕੇ ਕਿਸਾਨ ਨੇ ਬੱਸ ਵਿਚੋਂ ਛਾਲ ਮਾਰ ਕੇ ਕੀਤੀ ਖੁਦਕਸ਼ੀ
ਬਰਨਾਲਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕੁਝ ਹੱਦ ਤੱਕ ਕਰਜ਼ੇ ਮਾਫ ਕੀਤੇ ਜਾ ਰਹੇ ਹਨ। ਫਿਰ ਵੀ ਕਿਸਾਨਾਂ ਦੀ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਅੱਜ ਖੁਦਕੁਸ਼ੀ ਦਾ ਇਕ ਨਵਾਂ ਤਰੀਕੇ ਸਾਹਮਣੇ ਆਇਆ ਹੈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜਕੇ ਕਲਾਂ ਦੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਚਲਦੀ ਬੱਸ ਵਿਚੋਂ ਛਾਲ ਮਾਰ ਕੇ ਖੁਦਕਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੇਵਾ ਸਿੰਘ ਵਾਸੀ ਰੂੜਕੇ ਕਲਾਂ ਕੰਮਕਾਰ ਲਈ ਬੱਸ ਰਾਹੀਂ ਹੰਡਿਆਇਆ ਨੂੰ ਜਾ ਰਿਹਾ ਸੀ, ਜਿਸਨੇ ਆਰਥਿਕ ਤੰਗੀ ਦੇ ਬੋਝ ਕਰਕੇ ਚਲਦੀ ਬੱਸ ਵਿੱਚੋ ਛਾਲ ਮਾਰ ਕੇ ਖੁਦਕਸ਼ੀ ਕਰ ਲਈ ਹੈ। ਪੁਲਿਸ ਨੇ ਕਿਸਾਨ ਦੀ ਮ੍ਰਿਤਕ ਦੇਹ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS