ਫਿਲਮ ਦੇ ਵਿਰੋਧ ‘ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਟਾਫ ਨੇ ਵੀ ਕਾਲੀਆਂ ਦਸਤਾਰਾਂ ਸਜਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੀ ਮਨਜ਼ੂਰੀ ਦੇ ਬਾਵਜੂਦ ਪੰਜਾਬ ਵਿਚ ‘ਨਾਨਕ ਸ਼ਾਹ ਫਕੀਰ’ ਫਿਲਮ ਰਿਲੀਜ਼ ਨਹੀਂ ਕੀਤੀ ਗਈ। ਵੱਖ-ਵੱਖ ਥਾਵਾਂ ‘ਤੇ ਸਿੱਖ ਸੰਗਠਨਾਂ ਨੇ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਦਾ ਪੁਤਲਾ ਫੂਕਿਆ ਅਤੇ ਪ੍ਰਦਰਸ਼ਨ ਕੀਤੇ ਤੇ ਅੱਗੇ ਤੋਂ ਅਜਿਹੀਆਂ ਫਿਲਮਾਂ ਬਣਾਉਣ ਵਾਲਿਆਂ ਨੂੰ ਚਿਤਾਵਨੀ ਵੀ ਦਿੱਤੀ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਗੁਆਂਢੀ ਸੂਬਿਆਂ ਵਿੱਚ ਵੀ ਫ਼ਿਲਮ ਨਹੀਂ ਦਿਖਾਈ ਗਈ।
ਇਸੇ ਦੌਰਾਨ ਅੱਜ ਫਿਲਮ ਰਿਲੀਜ਼ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਸਮੂਹ ਅਦਾਰੇ ਬੰਦ ਰੱਖੇ ਗਏ। ਇਥੋਂ ਤੱਕ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਇਸ ਪਾਵਨ ਅਸਥਾਨ ਦੇ ਇਤਿਹਾਸ ਤੇ ਸਿੱਖ ਧਰਮ ਸਬੰਧੀ ਜਾਣਕਾਰੀ ਦੇਣ ਲਈ ਸਥਾਪਿਤ ਕੀਤਾ ਗਿਆ ਸੂਚਨਾ ਕੇਂਦਰ ਵੀ ਅੱਜ ਬੰਦ ਰੱਖਿਆ ਗਿਆ। ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਟਾਫ ਵਲੋਂ ਵੀ ਅੱਜ ਰੋਸ ਵਜੋਂ ਕਾਲੀਆਂ ਦਸਤਾਰਾਂ ਸਜਾਈਆਂ ਗਈਆਂ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬਾਨ ਨੇ ਪਹਿਲਾਂ ਹੀ ਫਿਲਮ ਦੇ ਨਿਰਮਾਤਾ ਹਰਿੰਦਰ ਸਿੱਕਾ ਨੂੰ ਪੰਥ ਵਿਚੋਂ ਛੇਕ ਦਿੱਤਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …