ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ ઠ
ਕਠੂਆ ‘ਚ ਸਮੂਹਿਕ ਜਬਰ ਜਨਾਹ ਤੋਂ ਬਾਅਦ ਕਤਲ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮ੍ਰਿਤਕ ਬੱਚੀ ਦੇ ਪਿਤਾ ਦੀ ਦਲੀਲ ‘ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ ਪੀੜਤ ਪਰਿਵਾਰ ਅਤੇ ਵਕੀਲਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 27 ਅਪ੍ਰੈਲ ਨੂੰ ਹੋਵੇਗੀ। ਪੀੜਤ ਪਰਿਵਾਰ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਦੀ ਜਾਂਚ ‘ਤੇ ਭਰੋਸਾ ਹੈ ਅਤੇ ਉਹ ਇਸ ਦੀ ਜਾਂਚ ਸੀਬੀਆਈ ਤੋਂ ਨਹੀਂ ਕਰਵਾਉਣਾ ਚਾਹੁੰਦੇ। ਹਾਲਾਂਕਿ ਵਕੀਲ ਨੇ ਕਿਹਾ ਕਿ ਇਸ ਕੇਸ ਦੀ ਸੁਣਵਾਈ ਕਠੂਆ ਦੀ ਬਜਾਏ ਚੰਡੀਗੜ੍ਹ ਵਿੱਚ ਕੀਤੀ ਜਾਵੇ ਕਿਉਂਕਿ ਜੇਕਰ ਕੇਸ ਕਠੂਆ ઠਵਿੱਚ ਚੱਲੇਗਾ ਤਾਂ ਸਾਨੂੰ ਇਨਸਾਫ਼ ਨਹੀਂ ਮਿਲੇਗਾ ਅਤੇ ਅਸੀ ਚਾਹੁੰਦੇ ਹਾਂ ਕਿ ਕੇਸ ਦੀ ਅਗਵਾਈ ਸੁਣਵਾਈ ਸੁਪਰੀਮ ਕੋਰਟ ਵੱਲੋਂ ਕੀਤੀ ਜਾਵੇ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …