Breaking News
Home / ਭਾਰਤ / ਫਿਲਮ ‘ਨਾਨਕ ਸ਼ਾਹ ਫਕੀਰ’ ਮਾਮਲੇ ‘ਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਝਟਕਾ

ਫਿਲਮ ‘ਨਾਨਕ ਸ਼ਾਹ ਫਕੀਰ’ ਮਾਮਲੇ ‘ਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਝਟਕਾ

ਨਜ਼ਰਸਾਨੀ ਵਾਲੀ ਪਟੀਸ਼ਨ ‘ਤੇ ਨਾ ਸੁਣਾਇਆ ਕੋਈ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਵਾਲੀ ਪਟੀਸ਼ਨ ‘ਤੇ ਕੋਈ ਫੈਸਲਾ ਨਾ ਸੁਣਾਉਂਦਿਆਂ, ਇਸ ‘ਤੇ 8 ਮਈ ਦੀ ਤਾਰੀਖ਼ ਪਾ ਕੇ ਕਮੇਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਨੇ ਅੱਜ ਆਦੇਸ਼ ਦਿੱਤਾ ਹੈ ਕਿ ‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੀ ਸਕਰੀਨਿੰਗ ਸਬੰਧੀ ਪਹਿਲਾਂ ਦਿੱਤੇ ਗਏ ਹੁਕਮਾਂ ਨੂੰ ਲਾਗੂ ਰੱਖਿਆ ਜਾਵੇ। ਸੀਨੀਅਰ ਵਕੀਲ ਆਰਐਸ ਸੂਰੀ ਨੇ ਅਦਾਲਤ ਨੂੰ ਦੱਸਿਆ ਕਿ ਫ਼ਿਲਮ ਨੂੰ ਪੰਜਾਬ ਤੋਂ ਇਲਾਵਾ ਬਾਕੀ ਪੂਰੇ ਦੇਸ਼ ਵਿੱਚ ਰਿਲੀਜ਼ ਕੀਤਾ ਗਿਆ ਹੈ। ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐਮ. ਖਾਨਵਿਲਕਰ ਤੇ ਡੀ.ਵਾਈ. ਚੰਦਰਚੂਹੜ ਨੇ ਕਿਹਾ ਕਿ ਮੂਲ ਵਿਵਾਦ ਇਹ ਹੋਣਾ ਚਾਹੀਦਾ ਹੈ ਕਿ ਕੀ ਫ਼ਿਲਮ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਸਹੀ ਤਰੀਕੇ ਨਾਲ ਦਿਖਾਇਆ ਗਿਆ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ 10 ਅਪ੍ਰੈਲ ਨੂੰ ਐਸਜੀਪੀਸੀ ਦੀ ਨਾਨਕ ਸ਼ਾਹ ਫ਼ਕੀਰ ਫ਼ਿਲਮ ‘ਤੇ ਰੋਕ ਲਾਉਣ ਲਈ ਨਿਖੇਧੀ ਕਰਦਿਆਂ 13 ਅਪ੍ਰੈਲ ਨੂੰ ਪੂਰੇ ਦੇਸ਼ ਵਿੱਚ ਫ਼ਿਲਮ ਨੂੰ ਰਿਲੀਜ਼ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ।

Check Also

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ …