Breaking News
Home / ਭਾਰਤ / ਮੱਕਾ ਮਸਜਿਦ ਮਾਮਲੇ ‘ਚ ਸਾਰੇ ਮੁਲਜ਼ਮ ਹੋਏ ਬਰੀ

ਮੱਕਾ ਮਸਜਿਦ ਮਾਮਲੇ ‘ਚ ਸਾਰੇ ਮੁਲਜ਼ਮ ਹੋਏ ਬਰੀ

ਫੈਸਲੇ ਤੋਂ ਬਾਅਦ ਹੈਦਰਾਬਾਦ ‘ਚ ਅਲਰਟ
ਹੈਦਰਾਬਾਦ/ਬਿਊਰੋ ਨਿਊਜ਼
ਹੈਦਰਾਬਾਦ ਦੇ ਮੱਕਾ ਮਸਜਿਦ ਵਿਚ 2007 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਸਵਾਮੀ ਅਸੀਮਾਨੰਦ ਸਮੇਤ ਸਾਰੇ ਮੁਲਜ਼ਮ ਬਰੀ ਹੋ ਗਏ ਹਨ। ਇਸ ਫੈਸਲੇ ਤੋਂ ਹੈਦਰਾਬਾਦ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ 3 ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਨੇ ਅੱਜ 11 ਸਾਲ ਪੁਰਾਣੇ ਇਸ ਮਾਮਲੇ ਵਿਚ ਸਵਾਮੀ ਅਸੀਮਾਨੰਦ ਸਮੇਤ ਚਾਰਜਸ਼ੀਟ ਕੀਤੇ 8 ਆਰੋਪੀਆਂ ਨੂੰ ਬਰੀ ਕੀਤਾ। ਅਦਾਲਤ ਨੂੰ ਇਸ ਮਾਮਲੇ ਵਿਚ ਲੋੜੀਂਦੇ ਸਬੂਤ ਨਹੀਂ ਮਿਲੇ ਤਾਂ ਆਰੋਪੀ ਬਰੀ ਹੋ ਗਏ।
ਚੇਤੇ ਰਹੇ ਕਿ 18 ਮਈ 2007 ਨੂੰ ਮਸ਼ਹੂਰ ਚਾਰ ਮੀਨਾਰ ਦੇ ਨੇੜੇ ਜੁੰਮਾ ਦੀ ਨਮਾਜ ਦੌਰਾਨ ਮੱਕਾ ਮਸਜਿਦ ਵਿਚ ਹੋਏ ਧਮਾਕੇ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 58 ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਮਸਜਿਦ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਵਿਅਕਤੀਆਂ ‘ਤੇ ਪੁਲਿਸ ਨੇ ਫਾਇਰਿੰਗ ਕੀਤੀ ਸੀ ਤਾਂ ਉਸ ਵਿਚ ਵੀ 5 ਵਿਅਕਤੀ ਮਾਰੇ ਗਏ ਸਨ।

Check Also

ਦਿੱਲੀ ਦੀ ਆਬੋ-ਹਵਾ ਬੇਹੱਦ ਖਰਾਬ ਸਥਿਤੀ ਵਿਚ ਪਹੁੰਚੀ

ਸਰਕਾਰੀ ਦਫ਼ਤਰਾਂ ਦਾ ਟਾਈਮ ਟੇਬਲ ਬਦਲਿਆ, ਸਕੂਲਾਂ ’ਚ 6ਵੀਂ ਕਲਾਸ ਤੋਂ ਮਾਸਕ ਕੀਤਾ ਜ਼ਰੂਰੀ ਨਵੀਂ …