-3.6 C
Toronto
Thursday, January 22, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਮੁਹਾਲੀ 'ਚ 9 ਐਂਬੂਲੈਂਸਾਂ ਨੂੰ ਝੰਡੀ ਦੇ ਕੇ ਕੀਤਾ...

ਕੈਪਟਨ ਅਮਰਿੰਦਰ ਨੇ ਮੁਹਾਲੀ ‘ਚ 9 ਐਂਬੂਲੈਂਸਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ, ਅੰਬਿਕਾ ਸੋਨੀ ਦੇ ਉਤਮ ਦੀ ਕੀਤੀ ਸ਼ਲਾਘਾ

ਸੁਨੀਲ ਜਾਖੜ ਨਾਲ ਮਤਭੇਦਾਂ ਨੂੰ ਦੱਸਿਆ ਮੀਡੀਆ ਦੀ ਉਪਜ
ਮੋਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਿਆ ਹੈ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ ਨਹੀਂ ਅਤੇ ਉਨ੍ਹਾਂ ਨੂੰ ਇਸ ਤੋਂ ਪਾਸੇ ਰਹਿਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਨੇ ਮੁਹਾਲੀ ਵਿਚ 9 ਨਵੀਆਂ ਐਬੂਲੈਂਸਾਂ ਦੀ ਫਲੀਟ ਨੂੰ ਝੰਡੀ ਦੇ ਕੇ ਰਵਾਨਾ ਵੀ ਕੀਤਾ। ਮੁੱਖ ਮੰਤਰੀ ਨੇ ਸੰਸਦ ਮੈਂਬਰ ਅਬਿੰਕਾ ਸੋਨੀ ਵੱਲੋਂ ਫੰਡਾਂ ਵਿੱਚੋਂ ਇਹ ਐਬੂਲੈਂਸਾਂ ਖਰੀਦਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਬਾਕੀ ਸੰਸਦ ਮੈਂਬਰਾਂ ਨੂੰ ਵੀ ਅਜਿਹੇ ਉੱਦਮ ਸ਼ੁਰੂ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਚੀਨ ਦੀ ਇਕ ਕੰਪਨੀ ਨੇ ਮੁਹਾਲੀ ਵਿੱਚ ਮੋਬਾਈਲ ਹੈਂਡਸੈੱਟ ਬਣਾਉਣ ਦਾ ਯੂਨਿਟ ਸਥਾਪਤ ਕਰਨ ਲਈ ਦਿਲਚਸਪੀ ਦਿਖਾਈ ਹੈ।

RELATED ARTICLES
POPULAR POSTS