Home / ਪੰਜਾਬ / ਪੰਜਾਬੀ ਗੀਤ ‘ਗਾਲ੍ਹ ਨੀ ਕੱਢਣੀ’ ਵਾਲੇ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ

ਪੰਜਾਬੀ ਗੀਤ ‘ਗਾਲ੍ਹ ਨੀ ਕੱਢਣੀ’ ਵਾਲੇ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ

ਗੈਂਗਸਟਰ ਦਿਲਪ੍ਰੀਤ ਸਿੰਘ ਨੇ ਲਈ ਜ਼ਿੰਮੇਵਾਰੀ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਵਿੱਚ ਪਿਛਲੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਇੱਕ ਗੈਂਗਸਟਰ ਗਰੁੱਪ ਨੇ ਰਸਤੇ ਵਿੱਚ ਘੇਰ ਕੇ ਸ਼ਰ੍ਹੇਆਮ ਗੋਲੀ ਮਾਰ ਦਿੱਤੀ, ਪਰ ਪਰਮੀਸ਼ ਦੀ ਕਿਸਮਤ ਚੰਗੀ ਸੀ ਕਿ ਉਸਦਾ ਬਚਾਅ ਹੋ ਗਿਆ। ਪੰਜਾਬੀ ਗੀਤ ‘ਗਾਲ੍ਹ ਨੀ ਕੱਢਣੀ’ ਨਾਲ ਮਸ਼ਹੂਰ ਹੋਇਆ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਚੰਡੀਗੜ੍ਹ ਦੇ ਐਲਾਂਟੇ ਮਾਲ ‘ਚ ਪ੍ਰੋਗਰਾਮ ਕਰਕੇ ਮੁਹਾਲੀ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਅਣਪਛਾਤੇ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ। ਪਰਮੀਸ਼ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦਾ ਹਾਲੇ ਇਲਾਜ ਚੱਲ ਰਿਹਾ ਹੈ। ਦਿਲਪ੍ਰੀਤ ਸਿੰਘ ਨਾਂ ਦੇ ਇੱਕ ਗੈਂਗਸਟਰ ਨੇ ਫੇਸਬੁੱਕ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ। ਪੰਜਾਬੀ ਗਾਇਕ ‘ਤੇ ਹੋਏ ਹਮਲੇ ਨੂੰ ਲੈ ਕੇ ਪੂਰੇ ਕਲਾਕਾਰ ਜਗਤ ਵਿਚ ਰੋਸ ਦੀ ਲਹਿਰ ਹੈ। ਮੁਹਾਲੀ ਪੁਲਿਸ ਨੇ ਹਿਮਾਚਲ ਦੇ ਬੱਦੀ ਵਿੱਚੋਂ ਹਰਵਿੰਦਰ ਸਿੰਘ ਉਰਫ਼ ਹੈਪੀ ਨਾਂ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਬਾਕੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।
ਇਸੇ ਦੌਰਾਨ ਪਰਮੀਸ਼ ਦੇ ਪਿਤਾ ਡਾ. ਸਤੀਸ਼ ਵਰਮਾ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਗਾਇਕੀ ਦੇ ਖੇਤਰ ਵਿਚ ਚੰਗਾ ਕੰਮ ਕਰ ਰਿਹਾ ਹੈ। ਹਮਲੇ ਦਾ ਕਾਰਨ ਉਨ੍ਹਾਂ ਨੂੰ ਨਹੀਂ ਪਤਾ ਹੈ ਪਰ ਲੋਕਾਂ ਦੀਆਂ ਦੁਆਵਾਂ ਕਾਰਨ ਹੀ ਉਸ ਦੀ ਜਾਨ ਬਚੀ ਹੈ।

Check Also

ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …