17.2 C
Toronto
Friday, September 11, 2026
spot_img
Homeਪੰਜਾਬਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਸੰਕੇਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਸੰਕੇਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਸੰਕੇਤ19 ਅਪ੍ਰੈਲ ਨੂੰ ਹੋ ਸਕਦੈ ਪੰਜਾਬ ਕੈਬਨਿਟ ਦਾ ਵਿਸਥਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੇ ਲੰਬੇ ਸਮੇਂ ਤੋਂ ਲਟਕਿਆ ਆ ਰਿਹਾ ਪੰਜਾਬ ਕੈਬਨਿਟ ਦਾ ਵਿਸਥਾਰ 19 ਅਪ੍ਰੈਲ ਨੂੰ ਹੋ ਸਕਦਾ ਹੈ। ਇਸ ਦੇ ਸੰਕੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ 18 ਅਪ੍ਰੈਲ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾ ਰਹੇ ਹਨ ਅਤੇ ਇਸ ਮੁਲਾਕਾਤ ਤੋਂ ਬਾਅਦ 19 ਅਪ੍ਰੈਲ ਨੂੰ ਪੰਜਾਬ ਕੈਬਨਿਟ ਦਾ ਵਿਸਥਾਰ ਕੀਤਾ ਜਾ ਸਕਦਾ ਹੈ।
ਮੰਤਰੀ ਬਣਨ ਦੀ ਦੌੜ ਵਿੱਚ ਡੇਢ ਦਰਜਨ ਕਾਂਗਰਸੀ ਵਿਧਾਇਕ ਸਰਗਰਮ ਹਨ । ਪਰ ਮੁੱਖ ਤੌਰ ‘ਤੇ ਸੰਗਰੂਰ ਤੋਂ ਵਿਧਾਇਕ ਵਿਜੇਇੰਦਰ ਸਿੰਗਲਾ, ਰਾਹੁਲ ਬ੍ਰਿਗੇਡ ਨਾਲ ਸਬੰਧਿਤ ਰਾਜਾ ਅਮਰਿੰਦਰ ਸਿੰਘ ਵੜਿੰਗ, ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਓਪੀ ਸੋਨੀ, ਕੁਲਜੀਤ ਸਿੰਘ ਨਾਗਰਾ, ਭਾਰਤ ਭੂਸ਼ਣ ਆਸ਼ੂ, ਰਾਕੇਸ਼ ਪਾਂਡੇ, ਪ੍ਰਗਟ ਸਿੰਘ, ਨਵਤੇਜ ਸਿੰਘ ਚੀਮਾ, ਸੰਗਤ ਗਿਲਜੀਆਂ, ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਮੰਤਰੀ ਬਣਾਏ ਜਾਣ ਬਾਰੇ ਚਰਚਾ ਜ਼ੋਰਾਂ ‘ਤੇ ਹੈ।

RELATED ARTICLES
POPULAR POSTS